ਸੇਂਟ ਸੋਲਜਰ ਲਾਅ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਯੂਨੀਵਰਸਿਟੀ ਵਿੱਚ ਪ੍ਰਾਪਤ ਕੀਤੀਆਂ ਪਹਿਲੀਆਂ ਪੰਜ ਪੁਜ਼ੀਸ਼ਨਾਂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 30 June 2017

ਸੇਂਟ ਸੋਲਜਰ ਲਾਅ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਯੂਨੀਵਰਸਿਟੀ ਵਿੱਚ ਪ੍ਰਾਪਤ ਕੀਤੀਆਂ ਪਹਿਲੀਆਂ ਪੰਜ ਪੁਜ਼ੀਸ਼ਨਾਂ

ਜਲੰਧਰ 30 ਜੂਨ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਵਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ ਦੂਸਰੇ ਸਮੈਸਟਰ ਦੇ ਨਤੀਜਿਆਂ ਵਿੱਚ ਸੇਂਟ ਸੋਲਜਰ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਆਪਣਾ ਪਰਚਮ ਲਹਰਾਉਂਦੇ ਹੋਏ ਯੂਨੀਵਰਸਿਟੀ ਦੀ ਪਹਿਲੀ ਪੰਜ ਪੁਜ਼ੀਸ਼ਨਾਂ ਪ੍ਰਾਪਤ ਕਰ ਸੰਸਥਾ ਦਾ ਨਾਮ ਚਮਕਾਇਆ। ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਨੇ ਗਰਵ ਦੇ ਨਾਲ ਦੱਸਿਆ ਕਿ ਵਿਦਿਆਰਥੀਆਂ ਲਵਪ੍ਰੀਤ ਕੌਰ ਨੇ 376/500 ਅੰਕ ਪ੍ਰਾਪਤ ਕਰ ਪਹਿਲਾ, ਕਰਨ ਕਪੂਰ ਨੇ 373/500 ਅੰਕਾਂ ਨਾਲ ਦੂਸਰਾ, ਹਰਪ੍ਰੀਤ ਕੌਰ ਨੇ 371/500 ਅੰਕਾਂ ਨਾਲ ਤੀਸਰਾ, ਪੁਨੀਤ ਕੈਂਥ ਨੇ 369/500 ਅੰਕਾਂ ਨਾਲ ਚੌਥਾ, ਸ਼ਾਲੂ ਗਿੱਲ ਨੇ 362/500 ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਡਾਇਰੈਕਟਰ ਡਾ.ਐਸ.ਸੀ ਸ਼ਰਮਾ ਨੇ ਦੱਸਿਆ ਕਿ ਸੰਸਥਾ ਦੇ ਸਭ ਵਿਦਿਆਰਥੀਆਂ ਨੇ ਨਤੀਜੇ ਸ਼ਾਨਦਾਰ ਰਹੇ ਹਨ। ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਹਿਰਾ ਕਾਲਜ ਮੈਨੇਜਮੈਂਟ ਅਤੇ ਮਾਪਿਆਂ ਨੂੰ ਦਿੱਤਾ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਕਾਲਜ ਮੈਨੇਜਮੈਂਟ, ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਹੀ ਮਿਹਨਤ ਕਰ ਨਾਮ ਚਮਕਾਉਣ ਨੂੰ ਕਿਹਾ।

No comments:

Post Top Ad

Your Ad Spot