ਸੇਂਟ ਸੋਲਜਰ ਦੇ ਕਲਾਸ ਸ਼ੋ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਮਨੋਰੰਜਕ ਪੇਸ਼ਕਾਰੀਆਂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 25 October 2017

ਸੇਂਟ ਸੋਲਜਰ ਦੇ ਕਲਾਸ ਸ਼ੋ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਮਨੋਰੰਜਕ ਪੇਸ਼ਕਾਰੀਆਂ

ਜਲੰਧਰ 25 ਅਕਤੂਬਰ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਕਪੂਰਥਲਾ ਰੋਡ ਵਿੱਚ ਤੀਸਰੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਲਈ ਕਲਾਸ ਸ਼ੋਅ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਸ਼ੇਸ਼ ਰੂਪ ਵਿੱਚ ਮੌਜੂਦ ਹੋਏ ਜਿਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਸ਼੍ਰੀਮਤੀ ਪ੍ਰਤੀਭਾ ਸੂਦ ਅਤੇ ਸਟਾਫ ਮੈਂਬਰਸ ਵਲੋਂ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਉਮ ਸਾਈ ਰਾਮ ਗਾਉਂਦੇ ਹੋਏ ਕੀਤੀ ਗਈ। ਇਸ ਮੌਕੇ ਉੱਤੇ ਵਿਦਿਆਰਥੀਆਂ ਨੇ ਵੱਖ ਵੱਖ ਪ੍ਰਕਾਰ ਦੇ ਪੇਸ਼ਕਾਰੀ ਦਿੰਦੇ ਹੋਏ ਬੇਟੀ ਬਚਾਉ, ਬੇਟੀ ਪੜਾਉ ਦਾ ਸੰਦੇਸ਼ ਦਿੱਤਾ ਅਤੇ ਆਜ਼ਾਦੀ ਸੇਨਾਨੀਆਂ ਨੂੰ ਯਾਦ ਕਰਦੇ ਹੋਏ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਨੂੰ ਦਿਖਾਇਆ। ਇਸਦੇ ਇਲਾਵਾ ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ।ਪਿ੍ਰੰਸੀਪਲ ਸ਼੍ਰੀਮਤੀ ਪ੍ਰਤੀਭਾ ਸੂਦ ਨੇ ਆਏ ਹੋਏ ਸਭ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ। ਇਸਦੇ ਬਾਅਦ ਰਾਸ਼ਟਰੀ ਗੀਤ ਦੇ ਨਾਲ ਪ੍ਰੋਗਰਾਮ ਦੀ ਸਮਾਪਿਤੀ ਕੀਤੀ ਗਈ।

No comments:

Post Top Ad

Your Ad Spot