ਤਲਵੰਡੀ ਸਾਬੋ 'ਚ ਫਾਰਚੂਨਰ ਗੱਡੀ ਤੇ ਮੋਟਰਸਾਈਕਲ ਵਿਚਕਾਰ ਜ਼ੋਰਦਾਰ ਟੱਕਰ, ਨੌਜਵਾਨ ਦੀ ਮੌਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 24 October 2017

ਤਲਵੰਡੀ ਸਾਬੋ 'ਚ ਫਾਰਚੂਨਰ ਗੱਡੀ ਤੇ ਮੋਟਰਸਾਈਕਲ ਵਿਚਕਾਰ ਜ਼ੋਰਦਾਰ ਟੱਕਰ, ਨੌਜਵਾਨ ਦੀ ਮੌਤ

ਤਲਵੰਡੀ ਸਾਬੋ, 24 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਨੇੜੇ ਫਾਰਚੂਨਰ ਗੱਡੀ ਨੰਬਰ ਪੀ ਬੀ 30 ਵੀ 1004 ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਨੇੜਲੇ ਹਸਪਤਾਲ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਦੋਵੇਂ ਨੌਜਵਾਨ ਜ਼ਿਲਾ ਮਾਨਸਾ ਦੇ ਪਿੰਡ ਖੋਖਰ ਦੇ ਰਹਿਣ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਰਕਰ ਮੌਕੇ 'ਤੇ ਪਹੁੰਚ ਗਏ। ਕਲੱਬ ਦੇ ਮੈਂਬਰ ਹੈੱਪੀ ਸਿੱਘ ਨੇ ਜ਼ਖਮੀ ਨੌਜਵਾਨ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਪਹੁੰਚਾਇਆ ਜਿੱਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਫਾਰਚੂਨਰ ਸਵਾਰ ਘਟਨਾ ਵਾਪਰਨ ਤੋਂ ਬਾਅਦ ਖੇਤਾਂ ਦੇ ਕੱਚੇ ਰਸਤਿਓਂ ਗੱਡੀ ਭਜਾ ਕੇ ਲੈ ਗਏ ਪਰੰਤੂ ਗੱਡੀ ਦੇ ਗਰਮ ਹੋ ਕੇ ਬੰਦ ਹੋ ਜਾਣ ਤੋਂ ਬਾਅਦ ਰਸਤੇ ਚ ਹੀ ਗੱਡੀ ਛੱਡ ਕੇ ਭੱਜ ਗਏ। ਪੁਲਿਸ ਨੇ ਗੱਡੀ ਕਬਜ਼ੇ ਚ ਲੈ ਕੇ ਕਾਰਵਾਈ ਅਰੰਭ ਦਿੱਤੀ ਹੈ।

No comments:

Post Top Ad

Your Ad Spot