ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 24 October 2017

ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ

ਬਠਿੰਡਾ ਸਬ ਡਵੀਜ਼ਨ ਬੈਠਕ ਐਸ. ਡੀ. ਐਮ. ਦਫ਼ਤਰ ਵਿਖੇ ਕੀਤੀ ਗਈ
ਬਠਿੰਡਾ/ ਤਲਵੰਡੀ ਸਾਬੋ, 24 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਜ਼ਿਲਾ ਬਠਿੰਡਾ ਵਿੱਚ ਜ਼ਿਲਾ ਪ੍ਰਸ਼ਾਸਨ ਦੁਆਰਾ ਪਿੰਡ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਸਬੰਧੀ ਵੱਖ-ਵੱਖ ਸਮਾਗਮ ਲੜੀਵਾਰ ਕਰਵਾਏ ਜਾ ਰਹੇ ਹਨ। ਇਨਾਂ ਸਮਾਗਮਾਂ ਵਿੱਚ ਨਾ ਸਿਰਫ਼ ਨਵੇ ਵਿਆਹੇ ਜੋੜੇ, ਉਹ ਜੋੜੇ ਜਿਨਾਂ ਦੀ ਇੱਕ ਜਾਂ ਇੱਕ ਤੋਂ ਵੱਧ ਬੇਟੀ ਹੈ ਅਤੇ ਹੋਰ ਪਿੰਡ ਵਾਸੀਆਂ ਨੂੰ ਬੇਟੀਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਰ ਇੱਕ ਵਿਭਾਗ ਦਾ ਕਰਮਚਾਰੀ ਇਸ ਮੁਹਿੰਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਵਚਨਬਧ ਹੈ। ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਗ੍ਰਾਮ ਸਭਾ ਇਜਲਾਸ ਕਰਵਾਏ ਜਾਂਦੇ ਹਨ ਜਿਸ ਵਿੱਚ ਲੜਕੀਆਂ ਨੂੰ ਵਧੇਰੇ ਮੌਕੇ ਦੇਣ ਲਈ ਪ੍ਰੇਰਿਆ ਜਾਂਦਾ ਹੈ। ਜਾਗਰੂਕ ਕਰਨ ਦੇ ਨਾਲ-ਨਾਲ ਪਿੰਡ ਦੀਆਂ ਬੱਚੀਆਂ ਦੀ ਸਿਹਤ, ਸਕੂਲ/ਕਾਲਜਾਂ  ਦੀ ਪੜਾਈ ਆਦਿ ਸਬੰਧੀ ਵੀ ਜਾਣਕਾਰੀ ਇਕੱਤਰ ਕਰਕੇ ਉਨਾਂ ਦੀ ਲੋੜ ਅਨੁਸਾਰ ਸਹਾਇਤਾ ਕੀਤੀ ਜਾਵੇਗੀ। ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਮਾਜ ਵਿੱਚ ਲੜਕੀਆਂ ਨੂੰ ਉਨਾਂ ਦਾ ਹੱਕ ਦਿਵਾਉਣਾ ਹੈ। ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੀਆਂ ਮਹਿਲਾ ਕਰਮਚਾਰੀਆਂ ਦੀ ਲੜੀਵਾਰ ਡਿਊਟੀ ਪਿੰਡਾਂ ਵਿੱਚ ਲਗਾਈ ਗਈ ਹੈ ਤਾਂ ਜੋ ਮਹਿਲਾ ਹੋਣ ਦੇ ਨਾਤੇ ਉਹ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੂੰ ਵੱਧ ਜਾਗਰੂਕ ਕਰ ਸਕਣ। ਉਨਾਂ ਦੱਸਿਆ ਕਿ ਹਰ ਇੱਕ ਪਿੰਡ ਵਿੱਚੋਂ ਇਕੱਤਰ ਕੀਤਾ ਗਿਆ ਡਾਟਾ ਅਤੇ ਉਸ ਦੀ ਰਿਪੋਰਟ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ ਜਮਾਂ ਕਰਵਾਈ ਜਾ ਰਹੀ ਹੈ।

No comments:

Post Top Ad

Your Ad Spot