ਮਾਤਾ ਸਾਹਿਬ ਕੌਰ ਕਾਲਜੀਏਟ ਸਕੂਲ ਦੀ ਗੱਤਕਾ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 25 October 2017

ਮਾਤਾ ਸਾਹਿਬ ਕੌਰ ਕਾਲਜੀਏਟ ਸਕੂਲ ਦੀ ਗੱਤਕਾ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ

ਤਲਵੰਡੀ ਸਾਬੋ, 25 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਦੀ ਗੱਤਕਾ ਟੀਮ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਟੀਮ ਇੰਚਾਰਜ ਸੁਸ਼ਮਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਗੁਰੂ ਕਾਸ਼ੀ ਸਕੂਲ ਵਿਖੇ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿੱਚ ਨੌਂ ਟੀਮਾਂ ਨੇ ਹਿੱਸਾ ਲਿਆ ਸੀ, ਜਿਸ ਦੌਰਾਨ ਸਕੂਲ ਦੀ ਟੀਮ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਜੇਤੂ ਵਿਦਿਆਰਥਣਾਂ ਅਤੇ ਗੱਤਕਾ ਕੋਚ ਸੁਰਜੀਤ ਸਿੰਘ ਖਾਲਸਾ ਨੂੰ ਇਸ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਨਮਾਨਿਤ ਕੀਤਾ। ਇਸ ਮੌਕੇ ਸ਼ੁਸ਼ਮਾ ਰਾਣੀ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰਵੀਨ ਕੌਰ ਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

No comments:

Post Top Ad

Your Ad Spot