ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 11 October 2017

ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਜਲੰਧਰ 11 ਅਕਤੂਬਰ (ਦਲਵੀਰ ਸਿੰਘ)- ਨਕੋਦਰ ਵਿਖੇ ਇਕ ਧਾਰਮਿਕ ਥਾਂ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਸਤਾ ਮੁਹੱਲਾ ਵਾਸੀ 18 ਸਾਲਾ ਨੌਜਵਾਨ ਕ੍ਰਿਸ਼ਨ ਅਰੋੜਾ ਪੁੱਤਰ ਵਿਜੇ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕ੍ਰਿਸ਼ਨ ਅਰੋੜਾ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ 'ਤੇ ਨਕੋਦਰ ਵਿਖੇ ਇਕ ਧਾਰਮਿਕ ਥਾਂ 'ਤੇ ਮੱਥਾ ਟੇਕਣ ਲਈ ਗਿਆ ਸੀ। ਰਾਤ ਨੂੰ ਵਾਪਸ ਆਉਂਦੇ ਸਮੇਂ ਗੁਰੂ ਰਵਿਦਾਸ ਚੌਕ ਨੇੜੇ ਪਿੱਛਿਓਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਕ੍ਰਿਸ਼ਨਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੋਟਰਸਾਈਕਲ ਪਿੱਛੇ ਬੈਠਾ ਉਸ ਦਾ ਦੋਸਤ ਜ਼ਖਮੀ ਹੋ ਗਿਆ। ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ। ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।

No comments:

Post Top Ad

Your Ad Spot