ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ- ਪ੍ਰੀਤਮ ਕੋਟਭਾਈ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 25 October 2017

ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ- ਪ੍ਰੀਤਮ ਕੋਟਭਾਈ

  • ਜ਼ਿਲਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਦਾ ਉਦਘਾਟਨ ਕੀਤਾ ਗਿਆ
ਤਲਵੰਡੀ ਸਾਬੋ, 25 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਰਾਜ ਜ਼ਿਲਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲਾ-2017 ਅੱਜ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਾਨੋ-ਸ਼ੋਕਤ ਨਾਲ ਸ਼ੁਰੂ ਹੋਏ। ਇਸ ਮੇਲੇ ਦਾ ਉਦਘਾਟਨ ਸ੍ਰੀ ਪ੍ਰੀਤਮ ਸਿੰਘ ਕੋਟਭਾਈ ਐਮ. ਐਲ. ਏ ਹਲਕਾ ਭੁੱਚੋ ਨੇ ਕੀਤਾ। ਇਸ ਮੇਲੇ ਵਿਚ ਸ਼੍ਰੀ ਦੀਪਰਵਾ ਲਾਕਰਾ ਡਿਪਟੀ ਕਮਿਸ਼ਨਰ ਬਠਿੰਡਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਬਠਿਡਾ ਵਿਖੇ ਕਰਵਾਇਆ ਜਾ ਰਿਹਾ ਇਹ ਪਸ਼ੂ ਮੇਲਾ ਪੰਜਾਬ ਸਰਕਰ ਦੇ ਇਨਾਂ ਉਪਰਲਿਆਂ ਦੀ ਇਕ ਅਹਿਮ ਲੜੀ ਹੈ। ਉਨਾਂ ਕਿਸਾਨਾਂ ਨੂੰ ਪ੍ਰੇਰਿਆ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਨੂੰ ਵੀ ਅਪਨਾਉਣ ਤਾਂ ਜੋ ਉਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੇ ਮੇਲੇ ਵਿੱਚ ਆਏ ਪਸ਼ੂ ਪਾਲਕਾਂ ਨਾਲ ਗਲਬਾਤ ਕੀਤੀ ਅਤੇ ਉਨਾਂ ਨੂੰ  ਇਹ ਕਿੱਤਾ ਵਧਾਉਣ ਲਈ ਪ੍ਰੇਰਿਆ। ਉਦਘਾਟਨੀ ਸਮਾਰੋਹ ਵਿਖੇ ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਾਆਰਥੀਆਂ ਨੇ ਸ਼ਬਦ ਗਾਇਨ ਪੇਸ਼ ਕੀਤਾ। ਡਾ. ਸੀਤਲ ਦੇਵ ਜਿੰਦਲ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਬਠਿੰਡਾ  ਨੇ ਦੱਸਿਆ ਕਿ ਇਸ ਮੇਲੇ ਵਿੱਚ 57 ਵੱਖੋ-ਵੱਖ ਕੈਟਾਗਿਰੀਆਂ ਦੇ ਪਸ਼ੂ ਹਿੱਸਾ ਲੈ ਰਹੇ ਹਨ। ਸੱਤ ਲੱਖ ਰੁਪਏ ਦੇ ਲਗਭਗ ਪਸ਼ੂ ਪਾਲਕਾਂ ਦੇ ਪਸ਼ੂਆਂ ਨੂੰ ਇਨਾਮ ਤਕਸ਼ੀਮ ਕੀਤੇ ਜਾਣੇ ਹਨ। ਮੇਲੇ ਵਿੱਚ ਭਾਗ ਲੈਣ ਵਾਲੇ ਪਸ਼ੂਆਂ ਨੂੰ ਹਰੇ ਚਾਰੇ ਦਾ ਮੁਫਤ ਪ੍ਰਬੰਧ ਕੀਤਾ ਗਿਆ ਹੈ। ਪਸ਼ੂ ਪਾਲਕਾਂ ਲਈ ਲੰਗਰ ਦਾ ਪ੍ਰਬੰਧ ਮੁਫ਼ਤ ਕੀਤਾ ਗਿਆ ਹੈ। ਇਸ ਮੇਲੇ ਵਿਚ 40 ਦੇ ਲਗਭਗ ਵੱਖੋ-ਵੱਖ ਸਟਾਲਾਂ ਲਗਾਈਆਂ ਗਈਆਂ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਅੱਜ ਦੇ ਮੇਲੇ ਵਿਚ ਕੁੱਤਿਆਂ ਦੀਆਂ ਵੱਖੋ-ਵੱਖ ਕਿਸਮਾਂ ਦੇ ਕੁੱਤਿਆਂ ਦੇ ਮੁਕਾਬਲੇ ਅੱਜ ਦੇ ਮੇਲੇ ਦਾ ਮੁੱਖ ਆਕਰਸ਼ਣ ਰਹੇ। ਇਸ ਮੇਲੇ ਦੀ ਸਮਾਪਤੀ 26 ਅਕਤੂਬਰ 2017 ਨੂੰ ਬਾਅਦ ਦੁਪਹਿਰ 3 ਵਜੇ ਦੇ ਲੱਗਭਗ ਹੋਵੇਗੀ। ਸ੍ਰੀ ਗੁਰਪ੍ਰੀਤ ਕਾਂਗੜ ਐਮ. ਐਲ. ਏ ਹਲਕਾ ਰਾਮਪੁਰਾ ਫੂਲ ਜੇਤੂ ਪਸ਼ੂ ਪਾਲਕਾਂ ਨੂੰ ਇਨਾਮ ਤਕਸੀਮ ਕਰਨਗੇ।

No comments:

Post Top Ad

Your Ad Spot