ਕਿਸਾਨਾਂ ਨੂੰ ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਮੁਤਾਬਕ ਹੀ ਦਿੱਤੇ ਜਾਣ-ਪ੍ਰੋਫੈਸਰ ਬਲਜਿੰਦਰ ਕੌਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 30 October 2017

ਕਿਸਾਨਾਂ ਨੂੰ ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਮੁਤਾਬਕ ਹੀ ਦਿੱਤੇ ਜਾਣ-ਪ੍ਰੋਫੈਸਰ ਬਲਜਿੰਦਰ ਕੌਰ

ਤਲਵੰਡੀ ਸਾਬੋ, 29 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਕੇਂਦਰ ਸਰਕਾਰ ਵਲੋਂ ਕਣਕ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਕ ਨਾ ਵਧਾਉਣਾ ਕਿਸਾਨਾਂ ਨਾਲ ਧੋਖਾ ਹੈ ਕਿਉਂਕਿ ਲੋਕ ਸਭਾ ਚੋਣਾਂ 2014 ਦੌਰਾਨ ਬੀ ਜੇ ਪੀ ਪਾਰਟੀ ਨੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਫਸਲਾਂ ਦੇ ਭਾਅ ਦਿੱਤੇ ਜਾਣਗੇ ਪਰ ਸਾਢੇ ਤਿੰਨ ਸਾਲ ਵਿੱਚ ਸਿਰਫ਼ ਜੁਮਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਕਿਸਾਨਾਂ ਨਾਲ ਇਸ ਤੋਂ ਵੱਡਾ ਧੋਖਾ ਕੀ ਹੋ ਸਕਦਾ ਹੈ ਇਸ ਦੀ ਜਿੰਮੇਵਾਰੀ ਬਾਦਲ ਪਰਿਵਾਰ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਬਣਦੀ ਹੈ। ਉਕਤ ਵਿਚਾਰ ਆਮ ਆਦਮੀ ਪਾਰਟੀ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ  ਮੀਡੀਆ ਨਾਲ ਗੱਲਬਾਤ ਕਰਦਿਆਂ ਪੇਸ਼ ਕੀਤੇ ।
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਬੀਤੇ ਸਮੇਂ ਤੋਂ ਸਹੀ ਰੇਟ ਨਾ ਮਿਲਣ ‘ਤੇ ਕਿਸਾਨਾਂ ਸਿਰ ਕਰੋੜਾਂ ਰੁਪਏ ਦਾ ਕਰਜਾ ਚੜ੍ਹਿਆ। ਉਦਾਹਰਣ ਵਜੋਂ ਹਰ ਰੋਜ਼ ਕਿਸਾਨ ਆਤਮ ਹੱਤਿਆ ਕਰ ਰਹੇ ਹਨ ।  1997 ਤੋ ਪਹਿਲਾਂ ਕਿਸਾਨਾ ਸਿਰ ਕਰਜਾ ਨਾ ਮਾਤਰ ਸੀ ਤੇ  1997 ਤੋਂ  ਲੈ ਕੇ ਹੁਣ ਤੱਕ 15 ਸਾਲ  ਰਾਜ ਪੰਜਾਬ ਵਿੱਚ ਬਾਦਲ ਨੇ ਕੀਤਾ ਹੈ ਇਹਨਾਂ ਵੀਹ ਸਾਲਾਂ ਵਿੱਚ ਕਰੋੜਾਂ ਰੁਪਏ ਕਰਜਾ ਕਿਸਾਨਾਂ ਸਿਰ ਕਿਸ ਦੀ ਦੇਣ ਹੈ। ਉਹਨਾਂ ਬਾਦਲਾਂ 'ਤੇ ਵਰਦਿਆਂ ਕਿਹਾ ਕਿ ਪਹਿਲਾਂ ਤਾਂ ਬਾਦਲ ਸਾਹਿਬ 2007 ਤੋਂ ਲੈ ਕੇ 2014 ਤੱਕ ਕਹਿੰਦੇ ਸਨ ਕਿ ਕੇਂਦਰ ਵਿੱਚ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਿੱਚ ਸਰਕਾਰ ਹੈ ਜੋ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ  ਯੂ ਪੀ ਏ ਦੀ ਸਰਕਾਰ ਕਰਦੀ ਹੈ। ਕਿਸਾਨਾਂ ਨੂੰ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਕ ਫਸਲਾਂ ਦੇ ਭਾਅ ਨਹੀਂ ਦਿੰਦੇ ਹੁਣ ਤਾਂ ਬਾਦਲ ਸਾਹਿਬ ਭਾਰਤੀ ਜਨਤਾ ਪਾਰਟੀ ਤੇ ਕਈ ਹੋਰ ਸਿਆਸੀ ਪਾਰਟੀ ਦਾ ਗਠਜੋੜ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੀ ਸ਼ਾਮਲ ਹੈ ਤੇ ਕੇਂਦਰ ਵਿੱਚ ਐਨ ਡੀ ਏ ਗਠਜੋੜ ਦੀ ਸਰਕਾਰ ਜਿਸ ਦੀ ਅਗਵਾਈ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਜੀ ਕਰ ਰਹੇ ਹਨ ਜਿਸ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਹਨ। ਹੁਣ ਤਾਂ ਕਿਸੇ ਵਿਰੋਧੀ ਸਰਕਾਰ ਤੋਂ ਵੀ ਮੰਗ ਕਰਨ ਦੀ ਲੋੜ ਨਹੀਂ ਹੈ । ਡਾਕਟਰ ਸਵਾਮੀਨਾਥਨ ਕਮਿਸ਼ਨ  ਦੀਆਂ ਰਿਪੋਰਟਾਂ ਮੁਤਾਬਿਕ ਕਣਕ ਦਾ ਰੇਟ ਤਕਰੀਬਨ 2900 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦਾ ਹੈ ਪਰ ਕੇਂਦਰ ਸਰਕਾਰ ਨੇ 1735 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਰੱਦ ਕਰਦੀ ਹੈ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਿਕ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਿਸਾਨਾਂ ਨੂੰ  ਭਾਅ ਨਹੀਂ ਦਿੰਦੇ ਤਾਂ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰ ਵਿੱਚੋਂ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਨਹੀਂ ਤਾਂ ਪੰਜਾਬ ਦੇ ਲੋਕ ਸਮਝਣਗੇ ਕਿ ਅਕਾਲੀ ਦਲ ਬਾਦਲ ਇਕੱਲਾ ਡਰਾਮੇ ਤੋਂ ਸਿਵਾਏ ਕੁੱਝ ਨਹੀਂ ਕਰ ਰਿਹਾ।  ਇਸ ਮੌਕੇ ਐਡਵੋਕੇਟ ਸਤਿੰਦਰ ਸਿੰਘ ਤਲਵੰਡੀ ਸਾਬੋ, ਸਾਬਕਾ ਸਰਪੰਚ ਨਛੱਤਰ ਸਿੰਘ ਦਾਨ ਸਿੰਘ ਵਾਲਾ ਹਾਜਰ ਸਨ।

No comments:

Post Top Ad

Your Ad Spot