ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਵਿੱਚ ਪਾਰਟੀਬਾਜੀ ਅੜਿਕਾ ਨਾ ਬਣੇ - ਔਜਲਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 25 October 2017

ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਵਿੱਚ ਪਾਰਟੀਬਾਜੀ ਅੜਿਕਾ ਨਾ ਬਣੇ - ਔਜਲਾ

  • ਸ਼ਹਿਰ ਦਾ ਵਿਕਾਸ ਯੋਜਨਾਬੱਧ ਢੰਗ ਨਾਲ ਹੋਵੇ

ਜਿਲ੍ਹਾ ਵਿਕਾਸ ਤਾਲਮੇਲ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਸੰਸਦ ਮੈਂਬਰਸ: ਗੁਰਜੀਤ ਸਿੰਘ ਔਜਲਾ, ਸ: ਹਰਪ੍ਰਤਾਪ ਸਿੰਘ ਅਜਨਾਲਾ, ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਅਤੇ ਹੋਰ
ਜੰਡਿਆਲਾ ਗੁਰੂ 25 ਅਕਤੂਬਰ (ਕੰਵਲਜੀਤ ਸਿੰਘ ਲਾਡੀ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਜਿਲ੍ਹੇ ਲਈ ਕੇਂਦਰ ਸਰਕਾਰ ਵਲੋਂ ਬਣਾਈ ਗਈ ਜਿਲ੍ਹੇ ਵਿਕਾਸ ਤਾਲਮੇਲ ਅਤੇ ਮੁਲਾਂਕਣ ਕਮੇਟੀ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪਸ਼ਟ ਕੀਤਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਅਤੇ ਲਾਲਚ ਦੇ ਮਿਲਣਾ ਚਾਹੀਦਾ ਹੈ ਅਤੇ ਇਸ ਵਿੱਚ ਪਾਰਟੀਬਾਜੀ ਅੜਿਕਾ ਨਹੀਂ ਬਣਨੀ ਚਾਹੀਦੀ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕੀ ਉਹ ਸ਼ਹਿਰ ਦੇ ਵਿਕਾਸ ਵਿੱਚ ਇੱਕ ਟੀਮ ਬਣਕੇ ਕੰਮ ਕਰਨ ਤਾਂ ਜੋ ਸ਼ਹਿਰ ਦੇ ਵਿਕਾਸ ਲਈ ਕਰਵਾਏ ਜਾਣ ਵਾਲੇ ਸਾਰੇ ਕੰਮ ਯੋਜਨਾਬਦ ਢੰਗ ਨਾਲ ਨੇਪਰੇ ਚੜ੍ਹ ਸਕਣ। ਉਨ੍ਹਾਂ ਇਸ ਤੋਂ ਇਲਾਵਾ ਸਰਹੱਦੀ ਏਰੀਏ ਦੀਆਂ ਸੜਕਾਂ ਉੱਤੇ ਬਣੇ ਪੁੱਲ ਚੌੜੇ ਕਰਨ, ਉਨ੍ਹਾਂ ਦੇ ਕਿਨਾਰਿਆਂ ਨੂੰ ਰੇਲਿੰਗ ਲਗਾਉਣ, ਬਾਈਪਾਸ ਉੱਤੇ ਬਣ ਰਹੇ ਪੁਲਾਂ ਨੂੰ ਖੁਲ੍ਹੇ ਅਤੇ ਉੱਚੇ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਸ: ਔਜਲਾ ਨੇ ਕਿਹਾ ਕਿ ਲੋਕਾਂ ਨੂੰ ਪੈਨਸ਼ਨ ਆਦਿ ਸਹੂਲਤਾਂ ਦੇਣ ਲਈ ਪ੍ਰਾਪਤ ਕੀਤੇ ਜਾਣ ਵਾਲੇ ਦਸਤਾਵੇਜ਼ ਹਲਕਾ ਪੱਧਰ ਉੱਤੇ ਕੈਂਪ ਲਗਾ ਕੇ ਬਣਾਏ ਜਾਣ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਬਿਨਾਂ ਖਜ਼ਲ ਖੁਆਰ ਹੋਏ ਲੈ ਸਕਣ। ਉਨ੍ਹਾਂ ਇਸ ਤੋਂ ਇਲਾਵਾ ਜਾਇਕਾ ਪ੍ਰੋਜੈਕਟ ਅਧੀਨ ਅੰਮ੍ਰਿਤਸਰ ਸ਼ਹਿਰ ਵਿੱਚ ਸੀਵਰੇਜ ਦੇ ਕੀਤੇ ਜਾ ਰਹੇ ਕੰਮ ਉੱਤੇ ਨਾ ਖੁਸ਼ੀ ਪ੍ਰਗਟ ਕਰਦਿਆਂ ਇਸਦੀ ਜਾਂਚ ਕਰਾਉਣ ਦੀ ਸਿਫਾਰਸ਼ ਵੀ ਕੀਤੀ। ਉਨ੍ਹਾਂ ਵਿਭਾਗ ਦੇ ਅਧੀਕਾਰੀਆਂ ਨੂੰ ਕਿਹਾ ਕਿ ਉਹ ਸੀਵਰੇਜ ਅਤੇ ਸੜਕਾਂ ਦੇ ਕੰਮ ਨੂੰ ਬਿਨਾਂ ਵਜ੍ਹਾ ਲਟਕਾਉਣ ਨਾ ਅਤੇ ਇਸ ਨੂੰ ਛੇਤੀ ਪੂਰਾ ਕਰਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਨਿਕਟ ਭਵਿੱਖ ਵਿੱਚ ਸਮਾਰਟ ਸਿਟੀ ਬਣਾਇਆ ਜਾਣਾ ਹੈ। ਇਸ ਲਈ ਸਬੰਧਤ ਵਿਭਾਗ ਲਗਾਤਾਰ ਤਾਲਮੇਲ ਰਖਦੇ ਹੋਏ ਸਰਕਾਰੀ ਕੰਮਾਂ ਨੂੰ ਨਿਰਵਿਘਣ ਚਲਾਉਣ। ਇਸ ਮੌਕੇ ਹਾਜ਼ਰ ਹਲਕਾ ਅਜਨਾਲਾ ਦੇ ਵਿਧਾਇਕ ਸ: ਹਰਪ੍ਰਤਾਪ ਸਿੰਘ ਨੂੰ ਆਪਣੇ ਇਲਾਕੇ ਵਿਚ ਧਰਤੀ ਹੇਠਲੇ ਪਾਣੀ ਦੇ ਨਾ ਪੀਣ ਯੋਗ ਹੋਣ ਦੀ ਗੱਲ ਕਰਦੇ ਪਿੰਡਾਂ ਵਿੱਚ ਡੂੰਘੇ ਪਾਣੀ ਦੀਆਂ ਟੈਂਕੀਆਂ ਬਣਾਉਣ ਅਤੇ ਪੁੱਟੀਆਂ ਹੋਈਆਂ ਸੜਕਾਂ ਨੂੰ ਛੇਤੀ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ਵਿੱਚ ਸ: ਔਜਲਾ ਨੇ ਪ੍ਰਧਾਨ ਮੰਤਰੀ ਸੜਕ ਯੋਜਨਾ, ਹਿਰਦੈ ਪ੍ਰੋਜੈਕਟ, ਬੀ.ਆਰ.ਟੀ.ਐਸ., ਪ੍ਰਧਾਨ ਮੰਤਰੀ ਉਜਵਲ ਯੋਜਨਾ, ਉਦੈ ਯੋਜਨਾ, ਆਸ਼ੀਰਵਾਦ ਸਕੀਮ ਅਤੇ ਅਨੁਸੂਚਿਤ ਜਾਤੀਆਂ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਦੇ ਵੇਰਵੇ ਸਬੰਧਤ ਅਧਿਕਾਰੀਆਂ ਕੋਲੋਂ ਲਏ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਸਕੀਮਾਂ ਦੀ ਪੂਰਤੀ ਲਈ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਵੀ ਰਾਬਤਾ ਰੱਖਣ ਅਤੇ ਉਨ੍ਹਾਂ ਨੂੰ ਇਸ ਬਾਬਤ ਸਮੇਂ ਸਮੇਂ ਜਾਣੂ ਕਰਵਾਉਂਦੇ ਰਹਿਣ। ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਨੇ ਮੀਟਿੰਗ ਦੀ ਸਾਰੀ ਕਾਰਵਾਈ ਬੜੇ ਸੁਚੱਜੇ ਢੰਗ ਨਾਲ ਚਲਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਸਮਾਰਟ ਸਿਟੀ ਪ੍ਰੋਜੈਕਟ ਦੇ ਇੰਚਾਰਜ ਸ੍ਰੀਮਤੀ ਦੀਪਤੀ ਉੱਪਲ, ਡੀ ਸੀ ਪੀ ਹੈਡਕੁਆਟਰ ਜਗਜੀਤ ਸਿੰਘ ਵਾਲੀਆ, ਜੁਆਇੰਟ ਕਮਿਸ਼ਨਰ ਸੌਰਵ ਅਰੋੜਾ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:

Post Top Ad

Your Ad Spot