ਕੇਵਲ ਦਿਵਾਲੀ ਵਾਲੇ ਦਿਨ ਚਲਾਏ ਜਾ ਸਕਣਗੇ ਪਟਾਕੇ-ਪੁਲਿਸ ਕਮਿਸ਼ਨਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 15 October 2017

ਕੇਵਲ ਦਿਵਾਲੀ ਵਾਲੇ ਦਿਨ ਚਲਾਏ ਜਾ ਸਕਣਗੇ ਪਟਾਕੇ-ਪੁਲਿਸ ਕਮਿਸ਼ਨਰ

ਜੰਡਿਆਲਾ ਗੁਰੂ 15 ਅਕਤੂਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਪੁਲਿਸ ਕਮਿਸ਼ਨਰੇਟ ਦੀ ਹਦੂਦ ਵਾਲੇ ਸ਼ਹਿਰੀ ਇਲਾਕੇ ਵਿਚ ਕੇਵਲ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 19 ਅਕਤੂਬਰ ਨੂੰ ਸ਼ਾਮ ਸਾਢੇ 6 ਵਜੇ ਤੋਂ ਰਾਤ ਸਾਢੇ 9 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿਚ ਪਟਾਕੇ ਚਲਾਉਣ ’ਤੇ ਪੂਰਨ ਮਨਾਹੀ ਹੋਵੇਗੀ। ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੈਜਿਸਟਰੇਟ ਨੇ ਦੀਵਾਲੀ ਵਾਲੀ ਸ਼ਾਮ ਸਾਢੇ 6 ਵਜੇ ਤੋਂ ਪਹਿਲਾਂ ਅਤੇ ਰਾਤ ਸਾਢੇ 9 ਵਜੇ ਤੋਂ ਬਾਅਦ ਪਟਾਕੇ ਚਾਲਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਇਹ ਹੁੱਕਮ ਮਾਣਯੋਗ ਅਦਾਲਤ ਵਿਚ ਚੱਲ ਰਹੇ ਇਸ ਕੇਸ ਦੀ ਅਗਲੀ ਤਾਰੀਕ 26 ਅਕਤੂਬਰ ਤੱਕ ਲਾਗੂ ਰਹਿਣਗੇ।

No comments:

Post Top Ad

Your Ad Spot