ਕਿਸਾਨਾਂ ਨੂੰ ਨਾੜ ਨਾ ਜਲਾ ਕੇ ਕਣਕ ਦੀ ਬਿਜਾਈ ਬਾਰੇ ਕੀਤਾ ਜਾਵੇਗਾ ਜਾਗਰੂਕ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 30 October 2017

ਕਿਸਾਨਾਂ ਨੂੰ ਨਾੜ ਨਾ ਜਲਾ ਕੇ ਕਣਕ ਦੀ ਬਿਜਾਈ ਬਾਰੇ ਕੀਤਾ ਜਾਵੇਗਾ ਜਾਗਰੂਕ

ਜ਼ਿਲਾ ਬਠਿੰਡਾ ਦੇ ਝੋਨੇ ਦੀ ਪਰਾਲੀ ਨੂੰ ਸਾਂਭਣ ਦਾ ਕੰਮ ਜਾਰੀ
ਤਲਵੰਡੀ ਸਾਬੋ, 30 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲਾ ਪ੍ਰਸ਼ਾਸਨ ਬਠਿੰਡਾ ਦੁਆਰਾ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲੇ ਵਿੱਚ ਅੱਜ ਝੋਨੇ ਦੀ ਪਰਾਲੀ ਸਾਂਭਣ ਦਾ ਕੰਮ ਜਾਰੀ ਰੱਖਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੇ ਅੱਜ ਗੋਨਿਆਣਾ ਕਲਾਂ ਵਿਖੇ ਕੰਮ ਕਰਵਾਇਆ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੀ ਮੌਜੂਦ ਸਨ। ਪਰਾਲੀ ਸਾਂਭਣ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੀ ਲਾਕਰਾ ਨੇ ਕਿਸਾਨਾਂ ਨੂੰ ਪ੍ਰੇਰਿਆ ਕਿ ਉਹ ਇਸ ਪਰਾਲੀ ਨੂੰ ਨਾ ਜਲਾਉਣ। ਉਨਾਂ ਦੱਸਿਆ ਕਿ ਪਰਾਲੀ ਨੂੰ ਜਲਾਉਣ ਨਾਲ ਨਾ ਸਿਰਫ਼ ਪ੍ਰਦੂਸ਼ਣ ਫੈਲਦਾ ਹੈ ਬਲਕਿ ਉਹ ਪਰਾਲੀ ਜਿਹੜੀ ਕਿ ਪਸ਼ੂਆਂ ਲਈ ਪੌਸ਼ਟਿਕ ਖਾਣੇ ਦੇ ਰੂਪ ਵਿੱਚ ਵਰਤੀ ਜਾ ਸਕਦੀ ਹੈ, ਵੀ ਬੇਕਾਰ ਜਾਂਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ਭਰ ਵਿੱਚ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਜਿਸ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਸਵੈ ਸੇਵੀ ਸੰਸਥਾਵਾਂ ਦੁਆਰਾ ਵੀ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਿਸ: ਕਵੀਤਾ, ਦਾਰਾ ਗਰਗ ਕੋਟਭਾਈ ਅਤੇ ਹੋਰ ਲੋਕ ਵੀ ਹਾਜ਼ਰ ਸਨ।

No comments:

Post Top Ad

Your Ad Spot