ਕੈਪਟਨ ਅਮਰਿੰਦਰ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਜਾਂ ਕੁਰਸੀ ਛੱਡਣ-ਸਵਰਾਜ ਘੁੰਮਣ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 21 October 2017

ਕੈਪਟਨ ਅਮਰਿੰਦਰ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਜਾਂ ਕੁਰਸੀ ਛੱਡਣ-ਸਵਰਾਜ ਘੁੰਮਣ

ਸੂਬੇ 'ਚ ਅਮਨ-ਸ਼ਾਂਤੀ ਦੇ ਦਾਅਵਿਆਂ ਦੀ ਫੂਕ ਨਿਕਲੀ, ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਮੰਦਭਾਗੀਆਂ
ਸਵਰਾਜ ਘੁੰਮਣ
ਪਟਿਆਲਾ 21 ਅਕਤੂਬਰ (ਬਿਊਰੋ)- ਸੂਬੇ 'ਚ ਵਾਪਰ ਰਹੀਆਂ ਗੈਂਗਵਾਰ ਨਾਲ ਜੁੜੀਆਂ ਘਟਨਾਵਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਮਹਿਲਾ ਸੰਗਠਨ ਦੀ ਸੂਬਾ ਪ੍ਰਧਾਨ ਸਵਰਾਜ ਘੁੰਮਣ ਨੇ ਕਿਹਾ ਕਿ ਸੂਬੇ 'ਚ ਅਮਨ-ਸ਼ਾਂਤੀ ਭੰਗ ਹੋ ਰਹੀ ਹੈ, ਜਿਸ ਕਾਰਨ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਪ੍ਰੰਤੂ ਕੈਪਟਨ ਸਰਕਾਰ ਸੁੱਤੀ ਪਈ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਛੱਡ ਦੇਣੀ ਚਾਹੀਦੀ ਹੈ।
ਸਵਰਾਜ ਘੁੰਮਣ ਨੇ ਵਾਪਰ ਰਹੀਆਂ ਘਟਨਾਵਾਂ ਵੱਲ ਸਰਕਾਰ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਆਰਐਸਐਸ ਆਗੂ ਜਗਦੀਸ਼ ਗਗਨੇਜਾ ਦਾ ਕਤਲ, ਨਾਮਧਾਰੀ ਮਾਤਾ ਚੰਦ ਕੌਰ ਦਾ ਕਤਲ ਅਤੇ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਦਾ ਦਿਨ-ਦਿਹਾੜੇ ਕਤਲ ਕੀਤਾ ਜਾਣਾ ਮੰਦਭਾਗੀਆਂ ਘਟਨਾਵਾਂ ਹਨ, ਜਿਸ ਨਾਲ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਉਠ ਖੜੇ ਹੋਏ ਹਨ। ਉਨ੍ਹਾਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੀਵਾਲੀ ਦੀ ਰਾਤ ਅਬੋਹਰ ਨੇੜਲੇ ਪਿੰਡ ਬੱਲੂਆਣਾ ਦੀ ਢਾਣੀ ਠਾਕੁਰ ਸਿੰਘ ਵਿਖੇ ਦਿਨ-ਦਿਹਾੜੇ ਪਰਵਾਸੀ ਭਾਰਤੀ ਦੀ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕੀਤਾ ਜਾਣਾ ਅਤੇ ਬਟਾਲਾ ਕੌਮੀ ਸ਼ਾਹ ਮਾਰਗ 'ਤੇ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ 'ਤੇ ਨਗਦੀ ਲੁੱਟਣ ਵਰਗੀਆਂ ਘਟਨਾਵਾਂ ਸ਼ਰੇਆਮ ਵਾਪਰੀਆਂ ਹਨ, ਜਿਸ ਕਾਰਨ ਪੁਲਿਸ ਵਿਭਾਗ ਦੀ ਕਾਰਜ ਪ੍ਰਣਾਲੀ ਅਤੇ ਕੈਪਟਨ ਸਰਕਾਰ ਵੱਲੋਂ ਕੀਤੇ ਜਾਂਦੇ ਅਮਨ-ਸ਼ਾਂਤੀ ਦੇ ਦਾਅਵਿਆਂ ਦੀ ਫੂਕ ਨਿਕਲਦੀ ਵਿਖਾਈ ਦੇ ਰਹੀ ਹੈ।
ਸਵਰਾਜ ਘੁੰਮਣ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਤੋਂ ਸ਼ੁਰੂ ਹੋਈਆਂ ਘਟਨਾਵਾਂ ਅੱਜ ਕੈਪਟਨ ਦੀ ਅਗਵਾਈ ਵਾਲੀ ਸਰਕਾਰ 'ਚ ਵੀ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ 'ਚ ਨਾਕਾਮ ਰਹਿੰਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇਣਾ ਚਾਹੀਦਾ ਹੈ।

No comments:

Post Top Ad

Your Ad Spot