ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨੌਜੁਆਨ ਚੇਤਨਾ ਸਮਾਗਮ 15 ਨੂੰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 13 November 2017

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨੌਜੁਆਨ ਚੇਤਨਾ ਸਮਾਗਮ 15 ਨੂੰ

ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਨੌਜੁਆਨ ਚੇਤਨਾ ਸਮਾਗਮ ਦੇ ਰੂਪ ਵਿੱਚ ਮਨਾਇਆ ਜਾਵੇਗਾ- ਜਥੇਦਾਰ ਹਰਪ੍ਰੀਤ ਸਿੰਘ
ਤਲਵੰਡੀ ਸਾਬੋ, 12 ਨਵੰਬਰ (ਗੁਰਜੰਟ ਸਿੰਘ ਨਥੇਹਾ)-
ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸਿੱਖ ਕੌਮ ਦੇ ਮਹਾਨ ਯੋਧੇ, ਜਰਨੈਲ ਨਾਮ ਬਾਣੀ ਦੇ ਰਸੀਏ ਜਥੇਦਾਰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਿੱਖ ਨੌਜੁਆਨ ਚੇਤਨਾ ਸਮਾਗਮ ਦੇ ਰੂਪ ਵਿੱਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੌਜੁਆਨ ਵਿਦਿਆਰਥੀਆਂ ਨੂੰੰ ਆਪਣੇ ਅਮੀਰ ਵਿਰਸੇ, ਸਭਿਆਚਾਰ ਨਾਲ ਜੋੜਨ ਅਤੇ ਆਪਣੀਆਂ ਸ਼ਾਨਾਂਮੱਤੀ ਪ੍ਰੰਪਰਾਵਾਂ ਤੋਂ ਜਾਣੂ ਕਰਵਾਉਣ ਲਈ ਇਹ ਸਮਾਗਮ ਉਲੀਕਿਆ ਗਿਆ ਹੈ।  ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਮਿਤੀ 15 ਨਵੰਬਰ 2017 ਨੂੰ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀ, ਸਟਾਫ਼ ਮੈਂਬਰਜ਼ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਇਸ ਸਮਾਗਮ ਵਿਚ ਵਿਦਵਾਨ ਸਖ਼ਸ਼ੀਅਤਾਂ ਡਾ. ਸਰਬਜੀਤ ਸਿੰਘ ਰੇਣੁਕਾ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਡਾ. ਦਿਲਬਰ ਸਿੰਘ, ਅਸਿ. ਡਾਇਰੈਕਟਰ, ਯੁਵਕ ਸੇਵਾਵਾਂ, ਫਤਿਹਗੜ ਸਾਹਿਬ,  ਡਾ. ਪਰਮਬੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਸੰਗਤਾਂ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਉਹਨਾਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਹਾਜ਼ਰੀ ਭਰ ਕੇ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂਂ ਇਲਾਵਾ ਡਾ. ਗੁਰਬੀਰ ਸਿੰਘ, ਕਰਨ ਸਿੰਘ ਮੈਨੇਜਰ ਤਖ਼ਤ ਸਾਹਿਬ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਜਸਵਿੰਦਰ ਸਿੰਘ ਜੈਤੋਂ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

No comments:

Post Top Ad

Your Ad Spot