ਸੀਂਗੋ ਪੁਲਿਸ ਵੱਲੋਂ 2000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ, ਮਾਮਲਾ ਦਰਜ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 19 November 2017

ਸੀਂਗੋ ਪੁਲਿਸ ਵੱਲੋਂ 2000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ, ਮਾਮਲਾ ਦਰਜ

ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਅਤੇ ਉਪ ਪੁਲਿਸ ਕਪਤਾਨ ਸ. ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਨੇ ਕਥਿਤ ਤੌਰ 'ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਚੌਂਕੀ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਬਹਿਮਣ ਰੋਡ ਸੀਂਗੋ 'ਤੇ ਨਾਕਾ ਲਗਾਇਆ ਹੋਈਆ ਸੀ, ਹਰਿਆਣਾ ਦੀ ਤਰਫ ਤੋਂ ਆ ਰਹੇ ਇੱਕ ਵਿਅਕਤੀ ਰਾਜਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਬਹਿਮਣ ਕੌਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 2000 ਨਸ਼ੀਲੀਆਂ ਗੋਲੀਆਂ ਐਲਪਰਾਸੇਫ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਲਿਆ ਹੈ।

No comments:

Post Top Ad

Your Ad Spot