ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਮੁਹਿੰਮ 21 ਅਤੇ 22 ਨਵੰਬਰ ਨੂੰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 21 November 2017

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਮੁਹਿੰਮ 21 ਅਤੇ 22 ਨਵੰਬਰ ਨੂੰ

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਵਿੱਢੀ ਗਈ ਔਰਤਾਂ ਅੰਦਰ ਬੱਚੇਦਾਨੀ ਦੇ ਕੈਂਸਰ ਦੀ ਗੰਭੀਰ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੀਆਂ 6ਵੀਂਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ. ਪੀ. ਵੀ. ਦੇ ਟੀਕੇ ਲਗਾਏ ਜਾ ਰਹੇ ਹਨ, ਜਿਸ ਦੇ ਤਹਿਤ 21 ਨਵੰਬਰ ਤੋਂ ਇਹ ਮੁਹਿੰਮ ਸ਼ੁਰੂ ਹੋ ਰਹੀ ਹੈ।
ਇਸ ਮੁਹਿੰਮ ਸਬੰਧੀ ਐੱਸ ਐੱਮ ਓ ਤਲਵੰਡੀ ਸਾਬੋ ਸ੍ਰੀ ਅਸ਼ਵਨੀ ਕੁਾਮਰ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਸ. ਤ੍ਰਿਲੋਕ ਸਿੰਘ ਨੇ ਦੱਸਿਆ ਕਿ ਕਿਹਾ ਕਿ ਮਿਤੀ 21 ਨਵੰਬਰ ਨੂੰ ਸਾਰੇ ਹੀ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ ਦੀਆਂ ਛੇਵੀਂਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਟੀਕੇ ਲਗਾਏ ਜਾਣਗੇ ਅਤੇ ਮਿਤੀ 22 ਨਵੰਬਰ ਨੂੰ ਸਾਰੇ ਹੀ ਪ੍ਰਾਈਵੇਟ ਸਕੂਲਾਂ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਐੱਚ. ਪੀ. ਵੀ. ਦੇ ਟੀਕੇ ਲਗਾਏ ਜਾਣਗੇ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਅਤੇ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੀਆਂ ਬੱਚੀਆਂ ਨੂੰ ਇਹ ਟੀਕੇ ਜਰੂਰ ਲਗਵਾਉਣ ਤਾਂ ਜੋ ਉਹਨਾਂ ਨੂੰ ਅਜਿਹੀ ਬਿਮਾਰੀ ਤੋਂ ਬਚਾਇਆ ਜਾ ਸਕੇ।
ਉਹਨਾਂ ਦੱਸਿਆ ਕਿ ਬੱਚੀਆਂ ਦੇ ਟੀਕਾਕਰਨ ਲਈ ਵੱਖ-ਵੱਖ ਕਾਊਂਟਰ ਲਗਾ ਦਿੱਤੇ ਗਏ ਹਨ ਅਤੇ ਸਟਾਫ ਤੋਂ ਲੈ ਕੇ ਹਰ ਪ੍ਰਕਾਰ ਦਾ ਲੋੜੀਂਦਾ ਪ੍ਰਬੰਧ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਸਕੂਲਾਂ ਕੋਲ ਬੱਚਿਆਂ ਨੂੰ ਹਸਪਤਾਲ ਤੱਕ ਲੈ ਕੇ ਆਉਣ ਦਾ ਯੋਗ ਪ੍ਰਬੰਧ ਨਹੀਂ ਹੈ ਉਹਨਾਂ ਲਈ ਵਹੀਕਲਾਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ।

No comments:

Post Top Ad

Your Ad Spot