ਸੇਂਟ ਸੋਲਜਰ ਖਾਂਬਰਾ ਵਿੱਚ ਦੂਸਰਾ ਸਲਾਨਾ ਇਨਾਮ ਵੰਡ ਸਮਾਰੋਹ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 19 November 2017

ਸੇਂਟ ਸੋਲਜਰ ਖਾਂਬਰਾ ਵਿੱਚ ਦੂਸਰਾ ਸਲਾਨਾ ਇਨਾਮ ਵੰਡ ਸਮਾਰੋਹ

ਜਲੰਧਰ 18 ਨਵੰਬਰ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਖਾਂਬਰਾ ਵਿੱਚ ਦੂਸਰਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੈਨੇਜਿੰਗ ਡਾਇਰੈਕਟਰ ਕਰਨਲ ਆਰ.ਕੇ ਖੰਨਾ ਮੁੱਖ ਮਹਿਮਾਨ ਦੇ ਰੂਪ ਵਿੱਚ ਮੌਜੂਦ ਹੋਏ ਜਿਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਵਲੋਂ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਦੇ ਹੋਏ ਕੀਤੀ ਗਈ।ਇਸ ਮੌਕੇ ਉੱਤੇ ਸਕੂਲ ਦੇ ਸਭ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਮੌਜੂਦ ਹੋਏ। ਪ੍ਰੋਗਰਾਮ ਵਿੱਚ ਅਕਾਦਮਿਕ, ਖੇਡਾਂ, ਸੰਸਕ੍ਰਿਤੀਕ ਗਤੀਵਿਧੀਆਂ ਵਿੱਚ ਸੰਸਥਾ ਦਾ ਨਾਮ ਚਮਕਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਗੀਤਾਂਜਲ਼ੀ, ਗੁਰਕੀਰਤ, ਕਰਤਿਕ, ਦੀਸ਼ਾਂਤ, ਅਨਮੋਲਜੀਤ, ਮੁਸਕਾਨ, ਹਰਮਨ, ਗੁਰਜੋਤ, ਪ੍ਰਿੰਸ ਆਦਿ   ਨੂੰ ਮੁੱਖ ਮਹਿਮਾਨਾਂ, ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਵਲੋਂ ਸਨਮਾਨਿਤ ਕੀਤਾ ਗਿਆ।ਇਸਦੇ ਨਾਲ ਹੀ 10 ਮਾਪਿਆਂ ਨੂੰ ਐਕਟਿਵ ਪੈਰੇਂਟਸ ਦਾ ਅਵਾਰਡ ਦਿੱਤਾ ਗਿਆ। ਵਿਦਿਆਰਥੀਆਂ ਵਲੋਂ ਭਰੂਣ ਹੱਤਿਆ, ਭ੍ਰਿਸ਼ਟਾਚਾਰ ਦੇ ਖਿਲਾਫ ਕੋਰਿਉਗ੍ਰਾਫੀ ਪੇਸ਼ ਕੀਤੀ ਗਈ ਅਤੇ ਨਾਲ ਹੀ ਡਾਂਸ, ਗਿੱਧਾ, ਭੰਗੜਾ, ਗੀਤ ਆਦਿ ਪੇਸ਼ ਕਰਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਨੇ ਸਕੂਲ ਦੀ ਸਲਾਨਾ ਗਤੀਵਿਧੀਆਂ ਨਾਲ ਜਾਣੂ ਕਰਵਾਉਂਦੇ ਹੋਏ ਵੋਟ ਆਫ ਥੈਂਕਸ ਪੜ੍ਹਿਆ ਗਿਆ ਅਤੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਐਮ.ਡੀ ਕਰਨਲ ਖੰਨਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਇਸੇ ਤਰ੍ਹਾਂ ਦੀ ਮਿਹਨਤ ਕਰਣ ਅਤੇ ਸੰਸਥਾ ਦਾ ਨਾਮ ਚਮਕਾਉਣ ਨੂੰ ਕਿਹਾ।

No comments:

Post Top Ad

Your Ad Spot