ਹਿੰਦੂ ਕੰਨਿਆ ਕਾਲਜ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 11 November 2017

ਹਿੰਦੂ ਕੰਨਿਆ ਕਾਲਜ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਜਲੰਧਰ 11 ਨਵੰਬਰ (ਗੁਰਕੀਰਤ ਸਿੰਘ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਪੰਜਾਬੀ ਵਿਭਾਗ ਦੀ ਸੁਖਮਨੀ ਸਾਹਿਤ ਸਭਾ ਵੱਲੋਂ ਕਾਲਜ ਕੈਂਪਸ ਵਿਵਿੱਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੀ ਪ੍ਰੋ. ਪਰਮਜੀਤ ਕੌਰ, ਸ਼੍ਰੀ ਸੁਨੀਲ ਕੁਮਾਰ ਅਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਣ ਕੀਤੇ  ਗਏ। ਬਾਅਦ 'ਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵਾਰ ਗਾਇਣ ਵੀ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਵ'ਲੋਂ ਕਾਲਜ ਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਅਰਦਾਸ ਕਰਵਾਈ ਗਈ ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤਿਲਕ ਰਾਜ ਅਗਰਵਾਲ ਨੇ ਵਿਦਿਆਰਥਣਾਂ ਨੂੰ ਗੁਰਬਾਣੀ ਮੁਤਾਬਿਕ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਰਚਨਾ ਗਰਗ ਨੇ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਵਿੱਚ ਦਰਜ ਇਲਾਹੀ ਬਾਣੀ, ਜੋ ਕਿ ਸਰਵੁਧਰਮ ਦੀ ਬੇਹਤਰੀ ਦਾ ਸੁਨੇਹਾ ਦਿੰਦੀ ਹੈ, ਤੋਂ ਹਮੇਸ਼ਾ ਪ੍ਰੇਰਣਾ ਲੈ ਕੇ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਕਾਲਜ ਵਲੋਂ ਹਰ ਸਾਲ ਇਸ ਪਾਠ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਵਿਦਿਆਰਥਣਾਂ ਵਲੋਂ ਲੰਗਰ ਵੀ ਪਕਾਇਆ ਅਤੇ ਵਰਤਾਇਆ ਜਾਂਦਾ ਹੈ, ਪ੍ਰਿੰਸੀਪਲ ਡਾ. ਗਰਗ ਨੇ ਦਸਿਆ।ਇਸ ਮੌਕੇ ਕਾਲਜ ਦੇ ਟੀਚਿੰਗ ਤੇ ਨਾਨੁ ਟੀਚਿੰਗ ਸਟਾਫ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਉਪੁਪ੍ਰਧਾਨ ਸ਼੍ਰੀ ਓਮ ਪ੍ਰਕਾਸ਼ ਬਹਿਲ, ਸ਼੍ਰੀਮਤੀ ਅਨੀਤਾ ਗੁਪਤਾ ਅਤੇ ਸ਼੍ਰੀ ਹਰੀਬੁਧ ਸਿੰਘ ਬਾਵਾ ਜੀ ਵੀ ਹਾਜਰ ਸਨ। ਸਮਾਗਮ ਦੌਰਾਨ  ਪੰਜਾਬੀ ਵਿਭਾਗ ਦੇ ਡਾ. ਭੁਪਿੰਦਰ ਕੌਰ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਗੁਰੁ ਲੰਗਰ ਅਤੁੱਟ ਵਰਤਾਇਆ ਗਿਆ।

No comments:

Post Top Ad

Your Ad Spot