ਮਿਸ਼ਨ ਸਵੱਛ ਅਤੇ ਸਿਹਤਮੰਦ ਪੰਜਾਬ ਤਹਿਤ ਜ਼ਿਲਾ ਗੁਰਦਾਸਪੁਰ ਵਿੱਚ ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 17 November 2017

ਮਿਸ਼ਨ ਸਵੱਛ ਅਤੇ ਸਿਹਤਮੰਦ ਪੰਜਾਬ ਤਹਿਤ ਜ਼ਿਲਾ ਗੁਰਦਾਸਪੁਰ ਵਿੱਚ ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ

31 ਦਸੰਬਰ ਤੋਂ ਪਹਿਲਾਂ ਜ਼ਿਲੇ ਵਿੱਚ 63000 ਪਖਾਨੇ ਬਣਾਏ ਜਾਣਗੇ
ਬਟਾਲਾ, 17 ਨਵੰਬਰ (ਨਰਿੰਦਰ ਬਰਨਾਲ)- ਮਿਸ਼ਨ ਸਵੱਛ ਅਤੇ ਸਿਹਤਮੰਦ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ 31 ਦਸੰਬਰ 2017 ਤੱਕ ਸੂਬੇ ਨੂੰ ਖੁੱਲੇ ਵਿੱਚ ਜੰਗਲ-ਪਾਣੀ ਜਾਣ ਦੀ ਲਾਹਨਤ ਤੋਂ ਮੁਕਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਤਹਿਤ ਰਾਜ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਖਰਚੇ 'ਤੇ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ। ਇਸ ਮਿਸ਼ਨ ਤਹਿਤ ਸਰਹੱਦੀ ਜ਼ਿਲੇ ਗੁਰਦਾਸਪੁਰ ਵਿੱਚ 63000 ਪਖਾਨੇ ਬਣਾਏ ਜਾ ਰਹੇ ਹਨ। ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਸਰਕਾਰ ਵੱਲੋਂ ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਮਿਥੇ ਸਮੇਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਹ ਟੀਚਾ ਪੂਰਾ ਕਰ ਲਿਆ ਜਾਵੇਗਾ। ਇਸ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਗੁਰਦਾਸਪੁਰ ਜੇ.ਐਸ. ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਲੋੜਵੰਦ ਤੇ ਗਰੀਬ ਪਰਿਵਾਰ ਜਿਨਾਂ ਦੇ ਘਰ ਪਹਿਲਾਂ ਪਖਾਨਾ ਨਹੀਂ ਬਣਿਆ ਹੋਇਆ ਹੈ, ਉਨਾਂ ਨੂੰ ਪਖਾਨਾ ਬਣਾਉਣ ਲਈ 3 ਕਿਸ਼ਤਾਂ ਵਿੱਚ 15000 ਰੁਪਏ ਦਿੱਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਹ ਪੈਸੇ ਲਾਭਪਾਤਰੀ ਦੇ ਸਿੱਧੇ ਬੈਂਕ ਖਾਤੇ ਵਿੱਚ ਆਉਂਦੇ ਹਨ। ਨਿਗਰਾਨ ਇੰਜੀਨੀਅਰ ਜੇ.ਐਸ. ਸੈਣੀ ਨੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਵਿੱਚ ਮਿਸ਼ਨ ਸਵੱਛ ਅਤੇ ਸਿਹਤਮੰਦ ਪੰਜਾਬ ਤਹਿਤ ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ 31 ਦਸੰਬਰ ਤੋਂ ਪਹਿਲਾਂ-ਪਹਿਲਾਂ ਜ਼ਿਲੇ ਵਿੱਚ 63000 ਪਖਾਨੇ ਬਣਾ ਕੇ ਲੋਕਾਂ ਨੂੰ ਖੁੱਲੇ ਵਿੱਚ ਜੰਗਲ-ਪਾਣੀ ਜਾਣ ਦੀ ਲਾਹਨਤ ਤੋਂ ਮੁਕਤ ਕਰ ਦਿੱਤਾ ਜਾਵੇਗਾ। ਸ੍ਰੀ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪੰਜਾਬ ਨੂੰ ਸਵੱਛ ਅਤੇ ਸਿਹਤਮੰਦ ਬਣਾਉਣ ਲਈ ਖੁੱਲੇ ਵਿੱਚ ਜੰਗਲ-ਪਾਣੀ ਜਾਣ ਤੋਂ ਤੌਬਾ ਕਰਨ ਅਤੇ ਹਮੇਸ਼ਾਂ ਪਖਾਨੇ ਦੀ ਵਰਤੋਂ ਹੀ ਕਰਨ।

No comments:

Post Top Ad

Your Ad Spot