ਵੱਖ-ਵੱਖ ਸਕੂਲਾਂ ਦੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 28 November 2017

ਵੱਖ-ਵੱਖ ਸਕੂਲਾਂ ਦੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ
 
ਤਲਵੰਡੀ ਸਾਬੋ, 28 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ, ਚੰਡੀਗੜ੍ਹ ਦੀਆਂ ਹਦਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸ੍ਰੀਮਤੀ ਮਨਿੰਦਰ ਕੌਰ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ਼੍ਰੀਮਤੀ ਬਲਜੀਤ ਕੌਰ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ  ਦੌਰਾਨ ਮੁੱਖ-ਥੀਮ 'ਸਥਾਈ ਵਿਕਾਸ ਲਈ ਨਵੀਨਤਾ' ਅਧੀਨ ਛੇ ਸਬ-ਥੀਮਜ ਅਧੀਨ ਵੱਖ-ਵੱਖ ਸਕੂਲਾਂ ਦੇ 45 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿਗਿਆਨ ਪ੍ਰਦਰਸ਼ਨੀ ਨੂੰ ਤਿੰਨ ਵਰਗਾਂ ਐਲੀਮੈਂਟਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਵਿੱਚ ਵੰਡਿਆ ਗਿਆ ਅਤੇ ਇਸ ਪ੍ਰਦਰਸ਼ਨੀ ਦੌਰਾਨ ਵਿਗਿਆਨ ਡਰਾਮੇ ਵੀ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਜੇਤੂ ਟੀਮਾਂ ਦੀ ਹੌਸਲਾ ਅਫਜ਼ਾਈ ਕਰਨ ਸ. ਗੁਰਦੇਵ ਸਿੰਘ ਢਿੱਲੋਂ ਪ੍ਰਧਾਨ ਖਾਲਸਾ ਸੀਨੀ. ਸੈਕੰ. ਸਕੂਲਜ਼ ਪ੍ਰਬੰਧਕ ਕਮੇਟੀ ਅਤੇ ਸ. ਰਣਜੀਤ ਸਿੰਘ ਮਲਕਾਣਾ ਮੈਨੇਜਰ ਖਾਲਸਾ ਸਕੂਲਜ਼ ਪ੍ਰਬੰਧਕ ਕਮੇਟੀ ਕੰਵਲਜੀਤ ਕੌਰ ਪਿ੍ਰੰਸੀਪਲ ਖਾਲਸਾ ਸਕੂਲ ਵਿਸ਼ੇਸ ਤੌਰ 'ਤੇ ਪਹੁੰਚੇ। ਉਹਨਾਂ ਜੇਤੂ ਟੀਮਾਂ ਅਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਗਿਆਨ ਪ੍ਰਦਰਸ਼ਨੀਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਪ੍ਰਵਿਰਤੀਆਂ ਦਾ ਵਿਕਾਸ ਕਰਨਾ ਅਤੇ ਉਹਨਾਂ ਵਿੱਚ ਖੋਜੀ ਪ੍ਰਤਿਭਾ ਨੂੰ ਉਭਾਰਨਾ ਅਤੇ ਨਿਖਾਰਨਾ ਹੈ। ਸਕੂਲ ਦੇ ਵਾਈਸ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਉਹਨਾਂ ਵਿਗਿਆਨ ਪ੍ਰਦਰਸ਼ਨੀਆਂ ਬਾਰੇ ਦੱਸਿਆ ਕਿ ਐਲੀਮੈਂਟਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਗਰੁੱਪ ਦੀਆਂ ਪਹਿਲੀਆਂ ਦੋ ਪੁਜ਼ੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀ ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਭਾਗ ਲੈਣਗੇ ।
ਮੁਕਾਬਲਿਆਂ ਦੀ ਜੱਜਮੈਂਟ ਸੰਜੀਵ ਨਾਗਪਾਲ, ਇਕਬਾਲ ਸਿੰਘ, ਗੁਰਵਿੰਦਰ ਸਿੰਘ ਝੁੰਬਾ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਗੁਲਾਬਗੜ੍ਹ ਨੇ ਕੀਤੀ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਸਕੂਲ ਅਧਿਆਪਕ ਜਗਨਾਮ ਸਿੰਘ ਧਾਲੀਵਾਲ ਦਾ ਪ੍ਰਬੰਧਾਂ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।

No comments:

Post Top Ad

Your Ad Spot