ਬਾਲ ਮਜ਼ਦੂਰੀ ਖਾਤਮਾ ਸਪਤਾਹ ਤਹਿਤ ਬਠਿੰਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਚੈਕਿੰਗ ਕੀਤੀ ਗਈ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 20 November 2017

ਬਾਲ ਮਜ਼ਦੂਰੀ ਖਾਤਮਾ ਸਪਤਾਹ ਤਹਿਤ ਬਠਿੰਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਚੈਕਿੰਗ ਕੀਤੀ ਗਈ

ਬਠਿੰਡਾ/ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬਾਲ ਮਜ਼ਦੂਰੀ ਸਪਤਾਹ ਤਹਿਤ ਬਠਿੰਡਾ ਸ਼ਹਿਰ ਵਿਖੇ ਬੱਸ ਅੱਡਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਸ ਸਟੈਂਡ, ਮਹਿਣਾ ਚੌਕ, ਗੋਲ ਡਿੱਗੀ, ਸਪੋਰਟਸ ਮਾਰਕਿਟ ਅਤੇ ਪਰਸ ਰਾਮ ਨਗਰ ਦੇ ਵੱਖ ਵੱਖ ਇਲਾਕਿਆ ਦੀ ਚੈਕਿੰਗ ਕੀਤੀ ਗਈ। ਅੱਜ ਤਿੰਨ ਦੁਕਾਨਦਾਰਾ ਦੇ ਮੌਕੇ 'ਤੇ ਚਲਾਨ ਕੱਟੇ ਗਏੇ ਜਿਨਾਂ ਦੀਆਂ ਦੁਕਾਨਾਂ ਤੇ ਬਾਲ ਮਜਦੂਰ ਕੰਮ ਕਰ ਰਹੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੇ ਦੱਸਿਆ ਕਿ 14 ਸਾਲ ਤੱਕ ਦੇ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਰੁਜ਼ਗਾਰ 'ਚ ਸ਼ਾਮਿਲ ਨਹੀਂ ਕੀਤਾ ਜਾ ਸਕਦਾ। ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੋਟਲ ਐਬੋਲੀਸ਼ਨ ਆਫ਼ ਚਾਇਲਡ ਲੇਬਰ ਮੁਤਾਬਿਕ ਕਾਰਵਾਈ ਕਰਦੇ ਹੋਏ ਜ਼ਿਲਾ ਪੱਧਰ 'ਤੇ ਵੱਖ-ਵੱਖ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ। ਇਨਾਂ ਟੀਮਾਂ ਵਲੋਂ ਅੱਜ ਬਠਿੰਡਾ ਸ਼ਹਿਰ ਦੀ ਚੈਕਿੰਗ ਕੀਤੀ ਗਈ।
ਇਨਾਂ ਟੀਮਾਂ 'ਚ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ, ਰਾਮਪੁਰਾ, ਤਲਵੰਡੀ ਸਾਬੋ ਅਤੇ ਮੌੜ, ਸਹਾਇਕ ਡਾਇਰੈਕਟਰ ਫੈਕਟਰੀ, ਜ਼ਿਲਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫ਼ਸਰ, ਜ਼ਿਲਾ ਸਿੱਖਿਆ ਅਫ਼ਸਰ (ਐ), ਜ਼ਿਲਾ ਫੂਡ ਅਤੇ ਸਿਵਲ ਸਪਲਾਈ ਕੰਟਰੋਲਰ, ਫੂਡ ਇੰਸਪੈਕਟਰ ਅਤੇ ਸਹਾਇਕ ਕਿਰਤ ਕਮਿਸ਼ਨਰ ਬਠਿੰਡਾ ਦੇ ਨੁਮਾਇੰਦੇ ਵੀ ਮੌਜੂਦ ਹਨ। ਉਨਾਂ ਦੱਸਿਆ ਕਿ ਦਫ਼ਤਰ ਸਹਾਇਕ ਕਿਰਤ ਕਮਿਸ਼ਨਰ ਬਠਿੰਡਾ ਵਿਖੇ ਚਾਇਲਡ ਹੈਲਪ ਲਾਇਨ ਟੈਲੀਫੋਨ ਨੰਬਰ 0164-2211287 'ਤੇ ਸਥਾਪਿਤ ਕੀਤਾ ਗਿਆ ਹੈ। ਜ਼ਿਲੇ ਦੀਆਂ ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਇਸ ਹੈਲਪ ਲਾਇਨ ਨੰਬਰ 'ਤੇ ਕੀਤੀਆਂ ਜਾ ਸਕਦੀਆਂ ਹਨ।
ਅੱਜ ਦੀ ਟੀਮ 'ਚ ਕਿਰਤ ਇੰਸਪੈਕਟਰ ਗਰੇਡ-1 ਸ਼੍ਰੀ ਬਲਜੀਤ ਸਿੰਘ ਚੱਠਾ, ਸੇਵਕ ਸਿੰਘ, ਹਰਵਿੰਦਰ ਸਿੰਘ, ਸਹਿਤ ਵਿਭਾਗ ਤੋਂ ਡਾ. ਅਰਵਿੰਦਰ ਸਿੰਘ, ਜ਼ਿਲਾ ਬਾਲ ਸੁਰੱਖਿਆ ਦਫ਼ਤਰ ਤੋਂ ਚੇਤਨ ਸ਼ਰਮਾ ਅਤੇ ਰਛਪਾਲ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗਗਨਦੀਪ ਸਿੰਘ ਅਤੇ ਸਿੱਖਿਆ ਵਿਭਾਗ ਤੋਂ ਰਵੀ ਕੁਮਾਰ ਹਾਜ਼ਰ ਸਨ।

No comments:

Post Top Ad

Your Ad Spot