ਖਰਾਬ ਮੌਸਮ ਕਾਰਨ ਗੁਰਮਤਿ ਸਮਾਗਮ ਰੱਦ ਕਰਨ ਦਾ ਐਲਾਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 9 November 2017

ਖਰਾਬ ਮੌਸਮ ਕਾਰਨ ਗੁਰਮਤਿ ਸਮਾਗਮ ਰੱਦ ਕਰਨ ਦਾ ਐਲਾਨ

ਤਲਵੰਡੀ ਸਾਬੋ 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਸਰਪ੍ਰਸਤੀ ਹੇਠ ਆਰੰਭੀ ਗੁਰਮਤਿ ਪ੍ਰਚਾਰ ਲਹਿਰ ਦੀ ਲੜੀ ਤਹਿਤ 12 ਨਵੰਬਰ ਨੂੰ ਮਾਨਸਾ ਜਿਲ੍ਹੇ ਦੇ ਪਿੰਡ ਬਰ੍ਹੇ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਰੱਖਿਆ ਗਿਆ ਵਿਸ਼ਾਲ ਗੁਰਮਤਿ ਸਮਾਗਮ ਹੁਣ ਅਤਿ ਖਰਾਬ ਮੌਸਮ ਅਤੇ ਬਠਿੰਡਾ ਵਿਖੇ ਵਾਪਰੇ ਸੜਕੀ ਹਾਦਸੇ ਨੂੰ ਦੇਖਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਤਖਤ ਸਾਹਿਬ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੁਢਲਾਡਾ ਤਹਿਸੀਲ ਅਧੀਨ ਆਂਉਦੇ ਪਿੰਡ ਵਰ੍ਹੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਰੱਖਿਆ ਗਿਆ ਸੀ ਤੇ ਉਸਦੀਆਂ ਤਿਆਰੀਆਂ ਵੀ ਤਕਰੀਬਨ ਮੁਕੰਮਲ ਹੋ ਗਈਆਂ ਸਨ ਪਰ ਹੁਣ ਮੌਸਮ ਵਿੱਚ ਹੋ ਰਹੀ ਭਾਰੀ ਗੜਬੜ੍ਹੀ ਤੋਂ ਇਲਾਵਾ ਬਠਿੰਡਾ ਵਿਖੇ ਬੀਤੇ ਦਿਨ ਵਾਪਰੇ ਭਿਆਨਕ ਸੜਕੀ ਹਾਦਸੇ ਨੂੰ ਦੇਖਦਿਆਂ ਉਕਤ ਸਮਾਗਮ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨਾਂ ਕਿਹਾ ਕਿ ਮੌਸਮ ਵਿਭਾਗ ਵੱਲੋ ਦਿੱਤੀ ਚਿਤਾਵਨੀ ਕਾਰਨ ਇਹ ਮਸ਼ਵਰਾ ਕੀਤਾ ਗਿਆ ਕਿ ਸਮਾਗਮ ਵਿੱਚ ਖਰਾਬ ਮੌਸਮ ਕਾਰਨ ਦੂਰ ਦੁਰਾਡੇ ਤੋਂ ਸੰਗਤਾਂ ਦੇ ਪਹੁੰਚਣ ਵਿੱਚ ਭਾਰੀ ਮੁਸ਼ਕਿਲਾਂ ਆਉਣ ਦੀਆਂ ਸੰਭਾਵਨਾਵਾਂ ਸਨ ਕਿਉਂਕਿ ਖਰਾਬ ਮੌਸਮ ਕਾਰਨ ਸੜਕੀ ਆਵਾਜਾਈ ਵਿੱਚ ਵਿਘਨ ਤੇ ਹਾਦਸਿਆਂ ਦੀਆਂ ਖਬਰਾਂ ਦੇਖਣ ਸੁਨਣ ਨੂੰ ਮਿਲ ਰਹੀਆਂ ਹਨ ਅਤੇ ਬਰ੍ਹੇ ਵਿਖੇ ਸਮਾਗਮ ਵੱਡਾ ਹੋਣ ਕਾਰਨ ਅਜਿਹੀਆਂ ਮੁਸ਼ਕਿਲਾਂ ਹੋਰ ਵੀ ਵਧਣ ਦੇ ਆਸਾਰ ਬਣ ਗਏ ਸਨ ਇਸਲਈ ਆਵਾਜਾਈ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਤੇ ਸਿਹਤ ਸੁਰੱਖਿਆ ਦੇ ਮੱਦੇਨਜਰ ਮਿਲ ਰਹੇ ਸੁਝਾਵਾਂ ਨੂੰ ਦੇਖਦਿਆਂ ਉਕਤ ਸਮਾਗਮ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ ਤੇ ਨਵੀਂ ਤਰੀਕ ਸਬੰਧੀ ਸੰਗਤਾਂ ਨੂੰ ਜਾਣੂੰ ਕਰਵਾ ਦਿੱਤਾ ਜਾਵੇਗਾ।

No comments:

Post Top Ad

Your Ad Spot