ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਸੇਂਟ ਸੋਲਜਰ ਨੇ ਮਨਾਇਆ ਪ੍ਰਕਾਸ਼ ਦਿਹਾੜਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 2 November 2017

ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਸੇਂਟ ਸੋਲਜਰ ਨੇ ਮਨਾਇਆ ਪ੍ਰਕਾਸ਼ ਦਿਹਾੜਾ

ਜਲੰਧਰ 2 ਨਵੰਬਰ (ਗੁਰਕੀਰਤ ਸਿੰਘ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਮੌਕੇ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਵਿੱਚ ਸਕੂਲ਼ ਦੇ ਸਭ ਸਟਾਫ ਮੈਂਬਰਸ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ। ਸਭ ਨੇ ਮਿਲਕੇ ਪਾਠ ਦਾ ਉਚਾਰਣ ਕੀਤਾ ਅਤੇ ਗੁਰੂ ਜੀ ਵਲੋਂ ਦਿੱਤੀ ਗਈ ਸਿੱਖਿਆ ਦੇ ਬਾਰੇ ਵਿੱਚ ਜਾਣਿਆ। ਪਾਠ ਦੇ ਬਾਅਦ ਵਿਦਿਆਰਥੀਆਂ ਹਰਮਨ, ਅਨਮੋਲ, ਸਲੋਨੀ, ਮਾਨਸੀ, ਰਾਜਬੀਰ, ਉਪਮਾ ਆਦਿ ਨੇ ਗੁਰੁ ਦਾ ਗੁਣਗਾਨ ਕਰਦੇ ਹੋਏ ਸ਼ਬਦ ਕੀਰਤਨ ਕੀਤਾ। ਵਿਦਿਆਰਥੀਆਂ ਨੇ ਬੋਲੇ ਸੌ ਨਿਹਾਲ, ਸੱਤਸ਼੍ਰੀ ਅਕਾਲ ਦੇ ਜੈਕਾਰਿਆਂ ਦੇ ਨਾਲ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ। ਇਸ ਮੌਕੇ ਸੰਂਸਥਾ ਦੀ ਉੱਨਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਇਸਦੇ ਨਾਲ ਹੀ ਗੁਰੂ ਦਾ ਲੰਗਰ ਤਿਆਰ ਕਰ ਸਭ ਨੂੰ ਛਕਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਪ੍ਰਤੀਭਾ ਸੂਦ ਨੇ ਸਭ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਵਲੋਂ ਦਿੱਤੀ ਗਈਆਂ ਤਿੰਨ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ, ਵੰਡ ਕੇ ਛਕੋ ਨੂੰ ਆਪਣੇ ਜੀਵਨ ਵਿੱਚ ਅਪਨਾਉੇਣ ਨੂੰ ਕਿਹਾ ਜਿਸ ਵਿੱਚ ਪੂਰੇ ਜੀਵਨ ਦਾ ਸਾਰ ਛੁਪਿਆ ਹੋਇਆ ਹੈ।

No comments:

Post Top Ad

Your Ad Spot