ਸੂਬਾਈ ਬਾਕਸਿੰਗ ਮੁਕਾਬਲਿਆਂ ਵਿੱਚ ਕਾਂਗਰਸੀ ਆਗੂ ਗੁਰਪ੍ਰੀਤ ਮਾਨਸ਼ਾਹੀਆ ਨੇ ਵਧਾਇਆ ਖਿਡਾਰੀਆਂ ਦਾ ਮਨੋਬਲ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 19 November 2017

ਸੂਬਾਈ ਬਾਕਸਿੰਗ ਮੁਕਾਬਲਿਆਂ ਵਿੱਚ ਕਾਂਗਰਸੀ ਆਗੂ ਗੁਰਪ੍ਰੀਤ ਮਾਨਸ਼ਾਹੀਆ ਨੇ ਵਧਾਇਆ ਖਿਡਾਰੀਆਂ ਦਾ ਮਨੋਬਲ

ਤਲਵੰਡੀ ਸਾਬੋ, 19 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਂਡ ਯੁਵਕ ਭਲਾਈ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਸੂਬਾ ਪੱਧਰੀ ਬਾਕਸਿੰਗ ਦੇ ਸਕੂਲੀ ਬੱਚਿਆਂ ਦੇ ਮੁਕਾਬਲਿਆਂ ਦਾ ਆਯੋਜਨ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ ਹੈ। ਉਕਤ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਸਕੂਲੀ ਬੱਚਿਆਂ ਦੇ ਪੁੱਜਣ ਦੀ ਖਬਰ ਹੈ।
ਬਾਕਸਿੰਗ ਮੁਕਾਬਲਿਆਂ ਦੇ ਆਰੰਭਤਾ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਸਾਬਕਾ ਕੌਂਸਲਰ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨਾਂ ਨੇ ਬਾਕਸਿੰਗ ਮੁਕਾਬਲਿਆਂ ਦੀ ਆਰੰਭਤਾ ਕਰਵਾਉਣ ਮੌਕੇ ਖਿਡਾਰੀਆਂ ਨੂੰ ਸੰਬੋਧਨ ਦੌਰਾਨ ਜਿੱਥੇ ਕਲੱਬ ਪ੍ਰਬੰਧਕਾਂ ਵੱਲੋਂ ਅਜਿਹੇ ਖੇਡ ਆਯੋਜਨ ਨੂੰ ਵਧੀਆ ਕਦਮ ਦੱਸਿਆ ਉੱਥੇ ਨੌਜਵਾਨਾਂ ਨੂੰ ਵੀ ਬਾਕਸਿੰਗ ਵਰਗੀ ਖੇਡ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂਕਿ ਉਹ ਮਾਨਸਿਕ ਤੇ ਸਰੀਰਕ ਤੌਰ 'ਤੇ ਮਜਬੂਤ ਰਹਿ ਸਕਣ। ਇਸ ਮੌਕੇ ਕਲੱਬ ਵੱਲੋਂ ਬਲਵੀਰ ਸਿੰਘ ਲੀਲਾ ਬੌਕਸਰ ਨੇ ਸ. ਮਾਨਸ਼ਾਹੀਆ ਨੂੰ ਸਨਮਾਨਿਤ ਵੀ ਕੀਤਾ। ਉਨਾਂ ਨਾਲ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਇਕਬਾਲ ਸਿੰਘ ਸਿੱਧੂ ਵੀ ਹਾਜਿਰ ਸਨ।

No comments:

Post Top Ad

Your Ad Spot