ਨੌਜੁਆਨਾਂ ਨੂੰ ਸਾਡੀਆਂ ਮਹਾਨ ਸ਼ਹਾਦਤਾਂ ਤੋਂ ਪ੍ਰੇਰਣਾ ਲੈਣ ਦੀ ਲੋੜ- ਜਥੇਦਾਰ ਹਰਪ੍ਰੀਤ ਸਿੰਘ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 15 November 2017

ਨੌਜੁਆਨਾਂ ਨੂੰ ਸਾਡੀਆਂ ਮਹਾਨ ਸ਼ਹਾਦਤਾਂ ਤੋਂ ਪ੍ਰੇਰਣਾ ਲੈਣ ਦੀ ਲੋੜ- ਜਥੇਦਾਰ ਹਰਪ੍ਰੀਤ ਸਿੰਘ

ਸਿੱਖ ਨੌਜੁਆਨ ਚੇਤਨਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਨੌਜੁਆਨ
ਤਲਵੰਡੀ ਸਾਬੋ, 15 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ, ਸਿੱਖ ਕੌਮ ਦੇ ਮਹਾਨ ਯੋਧੇ, ਬਾਣੀ ਦੇ ਰਸੀਏ ਜਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਨੌਜੁਆਨ ਚੇਤਨਾ ਸਮਾਗਮ ਦੇ ਰੂਪ ਵਿਚ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਦੇ ਵਿਸ਼ੇਸ਼ ਯਤਨਾਂ ਸਦਕਾ ਚੱਲ ਰਹੀ ਧਰਮ ਪ੍ਰਚਾਰ ਲਹਿਰ ਦੇ ਤਹਿਤ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਗਵਾਈ ਵਿੱਚ ਕੀਤੇ ਗਏ ਸਮਾਗਮ ਦੌਰਾਨ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸਮਾਗਮ ਦੀ ਸ਼ੁਰੂਆਤ ਤਖਤ ਸਾਹਿਬ ਦੇ ਕੀਰਤਨੀ ਜੱਥੇ ਨੇ ਰਸਭਿੰਨੇ ਕੀਰਤਨ ਨਾਲ ਕੀਤੀ। ਇਸ ਤੋਂ ਬਾਅਦ ਸਮਾਗਮ ਵਿੱਚ ਪਹੁੰਚੇ ਵਿਦਵਾਨਾਂ ਡਾ. ਦਿਲਬਰ ਸਿੰਘ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਫਤਿਹਗੜ ਸਾਹਿਬ, ਡਾ. ਸਰਬਜੀਤ ਸਿੰਘ ਰੇਣੁਕਾ, ਪ੍ਰੋਫੈਸਰ ਆਫ ਜਰਨਲਿਜ਼ਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਡਾ. ਪਰਮਵੀਰ ਸਿੰਘ, ਪ੍ਰੋਫੈਸਰ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵਿਦਿਆਰਥੀਆਂ ਨਾਲ ਸਿੱਖ ਇਤਿਹਾਸ, ਅਮੀਰ ਵਿਰਸੇ, ਸਭਿਆਚਾਰ, ਸ਼ਾਨਾਂਮੱਤੀ ਪ੍ਰੰਪਰਾਵਾਂ ਅਤੇ ਸਿੱਖ ਸਭਿਆਚਾਰ ਨਾਲ ਜੋੜਨ ਸਬੰਧੀ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਹੁੰਚੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤਖਤ ਸਾਹਿਬ ਵਿਖੇ ਕਰਵਾਏ ਸਮਾਗਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂਂ ਇਲਾਵਾ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਗੁਰੂ ਨਾਨਕ ਕਾਲਜ ਫਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਅਤੇ ਗੁਰੂ ਨਾਨਕ ਕਾਲਜ਼ ਬੁਢਲਾਡਾ ਦੇ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੂੰ ਸਿੱਖਿਆ ਸੰਸਥਾਵਾਂ ਦੀ ਗੁਣਵੱਤਾ ਦੀ ਪਰਖ ਕਰਨ ਵਾਲੀ ਨੈਕ ਟੀਮ ਵੱਲੋਂ ਏ ਗ੍ਰੇਡ ਮਿਲਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਵਿਦਿਅਕ ਸੰਸਥਾਵਾਂ, ਅਧਿਆਪਕ ਸਾਹਿਬਾਨਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਟੇਟ ਸਕੱਤਰ ਦੀ ਸੇਵਾ ਡਾ. ਜਸਵੰਤ ਸਿੰਘ ਬੁੱਗਰਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਬੀਬੀ ਜੋਗਿੰਦਰ ਕੌਰ ਮੈਂਬਰ ਅ੍ਰਤਿੰਗ ਕਮੇਟੀ, ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ ਤਿਲੋਕੇ ਵਾਲਾ, ਸੁਰਜੀਤ ਸਿੰਘ ਰਾਏਪੁਰ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਅਵਤਾਰ ਸਿੰਘ ਵਣ ਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਭੁਪਿੰਦਰ ਸਿੰਘ ਧਾਲੀਵਾਲ ਵਾਈਸ ਚਾਂਸਲਰ ਗੁਰੂ ਕਾਸ਼ੀ ਯੂਨੀਵਰਸਿਟੀ, ਕਰਨ ਸਿੰਘ ਮੈਨੇਜਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਕਮ ਕਥਾ ਵਾਚਕ, ਜਸਵਿੰਦਰ ਸਿੰਘ ਜੈਤੋਂ, ਪਰਮਿੰਦਰ ਸਿੰਘ, ਬਾਬਾ ਚਰਨਜੀਤ ਸਿੰਘ ਕਾਰ ਸੇਵਾ ਦਿੱਲੀ, ਬਾਬਾ ਚੀਤਾ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਕਾਕਾ ਸਿੰਘ ਮਸਤੂਆਣੇ ਵਾਲੇ, ਬਾਬਾ ਕੁਲਵਿੰਦਰ ਸਿੰਘ ਪੱਪੂ ਕਾਰ ਸੇਵਾ ਕਿਲਾ ਅਨੰਦਗੜ੍ਹ ਵਾਲੇ, ਬਾਬਾ ਗੁਰਜੰਟ ਸਿੰਘ ਸਲੀਣੇ ਵਾਲੇ, ਬਾਬਾ ਲਾਲ ਸਿੰਘ ਜਲਾਲ ਵਾਲੇ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

No comments:

Post Top Ad

Your Ad Spot