ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ ਪਾਬੰਦੀ ਦੇ ਹੁਕਮ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 11 November 2017

ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ 11 ਨਵੰਬਰ (ਜਸਵਿੰਦਰ ਆਜ਼ਾਦ)- ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ 'ਤੇ ਲਾਗੂ ਨਹੀਂ ਹੋਵੇਗੀ। ਇਸੇ ਤਰਾਂ ਗੱਡੀਆਂ ਆਦਿ ਵਿੱਚ ਕਿਸੇ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ 'ਤੇ ਪੂਰਨ ਤੌਰ 'ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿਤੀ ਗਈ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ 'ਤੇ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।
ਉਕਤ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਵਲੋਂ ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ 'ਤੇ ਕਿਸੇ ਵੀ ਤਰਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਜ਼ਿਲਾ ਮੈਜਿਸਟਰੇਟ ਅਨੁਸਾਰ ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ। ਇਹ ਹੁਕਮ 6 ਜਨਵਰੀ 2018 ਤੱਕ ਲਾਗੂ ਰਹਿਣਗੇ।

No comments:

Post Top Ad

Your Ad Spot