ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਤੇ ਸਾਬਕਾ ਕੌਂਸਲਰਾਂ ਦੀ ਹੋਈ ਮੀਟਿੰਗ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 27 November 2017

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਤੇ ਸਾਬਕਾ ਕੌਂਸਲਰਾਂ ਦੀ ਹੋਈ ਮੀਟਿੰਗ

ਤਲਵੰਡੀ ਸਾਬੋ, 27 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦਸੰਬਰ ਮਹੀਨੇ ਵਿੱਚ ਸੰਭਾਵੀ ਤੌਰ 'ਤੇ ਕਰਵਾਈਆਂ ਜਾ ਰਹੀਆਂ ਚੋਣਾਂ ਦੀ ਲੜੀ ਵਿੱਚ ਨਗਰ ਪੰਚਾਇਤ ਤਲਵੰਡੀ ਸਾਬੋ ਦੀ ਹੋਣ ਵਾਲੀਆਂ ਚੋਣਾਂ ਲਈ ਵੀ ਸਿਆਸੀ ਗਤੀਵਿਧੀਆਂ ਨੇ ਤੇਜੀ ਫੜ ਲਈ ਹੈ। ਸ਼੍ਰੋਮਣੀ ਅਕਾਲੀ ਦਲ ਭਾਵੇਂ ਉਕਤ ਚੋਣਾਂ ਲਈ ਪਿਛਲੇ ਸਮੇਂ ਤੋਂ ਹੀ ਸਰਗਰਮ ਹੈ ਪਰ ਅੱਜ ਉਕਤ ਚੋਣਾਂ ਲੜਨ ਲਈ ਰਣਨੀਤੀ ਉਲੀਕਣ ਲਈ ਤਲਵੰਡੀ ਸਾਬੋ ਸ਼ਹਿਰ ਦੇ ਪ੍ਰਮੁੱਖ ਅਕਾਲੀ ਭਾਜਪਾ ਆਗੂਆਂ ਤੇ ਸਾਬਕਾ ਕੌਂਸਲਰਾਂ ਵੱਲੋਂ ਇੱਕ ਮੀਟਿੰਗ ਰੱਖੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੱਖੀ ਗਈ ਉਕਤ ਮੀਟਿੰਗ ਵਿੱਚ ਸ਼ਹਿਰ ਨਾਲ ਸਬੰਧਿਤ ਅਕਾਲੀ ਆਗੂਆਂ ਦੇ ਨਾਲ ਨਾਲ ਭਾਜਪਾ ਆਗੂਆਂ ਤੋਂ ਇਲਾਵਾ ਅਕਾਲੀ ਭਾਜਪਾ ਸਰਕਾਰ ਸਮੇਂ ਸ਼ਹਿਰ ਦੇ ਰਹਿ ਚੁੱਕੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਸਮੇਂ ਵਿੱਚ ਨਗਰ ਪੰਚਾਇਤ ਦੀ ਪ੍ਰਧਾਨ ਰਹਿ ਚੁੱਕੀ ਬੀਬੀ ਸ਼ਵਿੰਦਰ ਕੌਰ ਚੱਠਾ ਵੱਲੋਂ ਉਨਾਂ ਦੇ ਸਪੁੱਤਰ ਤੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ ਨੇ ਵੀ ਸ਼ਿਰਕਤ ਕੀਤੀ ਤੇ ਇਸ ਮੌਕੇ ਸਾਂਝੇ ਤੌਰ 'ਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੀ ਮੌਜੂਦਾ ਸਥਿਤੀ ਅਤੇ ਉੱਥੋਂ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਬਾਰੇ ਵੀਚਾਰ ਵਟਾਂਦਰਾ ਕੀਤਾ ਗਿਆ। ਉਨਾਂ ਕਿਹਾ ਕਿ ਸਾਂਝੇ ਤੌਰ 'ਤੇ ਸਲਾਹ ਮਸ਼ਵਰੇ ਉਪਰੰਤ ਜੋ ਰਣਨੀਤੀ ਚੋਣਾਂ ਲੜਨ ਲਈ ਉਲੀਕੀ ਗਈ ਹੈ ਉਸਦੀ ਰਿਪੋਰਟ ਬਣਾ ਕੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਦੇ ਦਿੱਤੀ ਜਾਵੇਗੀ ਤੇ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਉਨਾ ਦਾ ਹੀ ਹੋਵੇਗਾ।
ਮੀਟਿੰਗ ਵਿੱਚ ਬਾਬੂ ਸਿੰਘ ਮਾਨ ਤੇ ਸੁਖਬੀਰ ਚੱਠਾ ਤੋਂ ਇਲਾਵਾ ਅਕਾਲੀ ਦਲ ਸ਼ਹਿਰੀ ਪ੍ਰਧਾਨ ਰਾਕੇਸ਼ ਚੌਧਰੀ, ਸਰਕਲ ਪ੍ਰਧਾਨ ਬਲਵਿੰਦਰ ਗਿੱਲ, ਰਣਜੀਤ ਮਲਕਾਣਾ, ਸੁਰਜੀਤ ਭੱਮ, ਜਸਵੰਤ ਸਿੰਘ, ਗੁਰਚਰਨ ਸਿੰਘ, ਡਾ. ਗੁਰਮੇਲ ਸਿੰਘ ਘਈ, ਅਵਤਾਰ ਸਿੰਘ ਤਾਰੀ, ਮੀਠਾ ਸਿੰਘ ਸਾਰੇ ਸਾਬਕਾ ਕੌਂਸਲਰ, ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ ਚਿੰਟੂ ਜਿੰਦਲ, ਸੀਨੀਅਰ ਅਕਾਲੀ ਆਗੂ ਤੇਜ ਰਾਮ ਸ਼ਰਮਾਂ, ਭਾਜਪਾ ਆਗੂ ਓਮ ਪ੍ਰਕਾਸ਼ ਚੋਟੀ ਤੇ ਬਨਾਰਸੀ ਦਾਸ, ਅਕਾਲੀ ਆਗੂ ਬਿੱਲਾ ਬਾਬਾ, ਜਗਦੀਪ ਗੋਂਦਾਰਾ, ਇਸਤਰੀ ਅਕਾਲੀ ਦਲ ਦੀ ਬੀਬੀ ਜਸਵੀਰ ਕੌਰ ਆਦਿ ਹਾਜਿਰ ਸਨ।

No comments:

Post Top Ad

Your Ad Spot