ਗੁਰੂ ਹਰਗੋਬਿੰਦ ਸਕੂਲ ਲਹਿਰੀ ਦੀ ਪ੍ਰਵੀਨ ਕੌਰ ਨੇ ਨੈਤਿਕ ਸਿੱਖਿਆ ਨਤੀਜੇ 'ਚ ਕੀਤੀ ਵੱਡੀ ਪ੍ਰਾਪਤੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 29 November 2017

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੀ ਪ੍ਰਵੀਨ ਕੌਰ ਨੇ ਨੈਤਿਕ ਸਿੱਖਿਆ ਨਤੀਜੇ 'ਚ ਕੀਤੀ ਵੱਡੀ ਪ੍ਰਾਪਤੀ

ਤਲਵੰਡੀ ਸਾਬੋ, 29 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਸਕੂਲਾਂ-ਕਾਲਜਾਂ ਅੰਦਰ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਹਿਾਸ, ਗੁਰਬਾਣੀ ਅਤੇ ਰਹਿਤ ਮਰਿਆਦਾ ਤੋਂ ਜਾਣੂੰ ਕਰਵਾਉਣ ਦੇ ਯਤਨ ਕਰ ਰਹੀ ਧਾਰਮਿਕ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਜੋਨ ਵੱਲੋਂ ਬੀਤੇ ਦਿਨੀਂ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਖੇਤਰ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੀ ਇੱਕ ਵਿਦਿਆਰਥਣ ਨੇ ਮੈਰਿਟ ਵਿੱਚ ਆਪਣੀ ਚੰਗੀ ਥਾਂ ਬਣਾਈ ਹੈ।
ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਉਕਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੂਲ ਦੇ ਬਹੁਤ ਸਾਰੇ ਬੱਚਿਆਂ ਨੇ ਇਹ ਇਮਤਿਹਾਨ ਵਿੱਚ ਭਾਗ ਲਿਆ ਸੀ ਜਿਸ ਤਹਿਤ ਜਿੱਥੇ ਬਾਕੀ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ ਉਥੇ ਅੱਠਵੀਂ ਜਮਾਤ ਵਿੱਚ ਪੜ੍ਹ ਰਹੀ ਪ੍ਰਵੀਨ ਕੌਰ ਪੁੱਤਰੀ ਜਗਜੀਤ ਸਿੰਘ ਮਿਰਜ਼ੇਆਣਾ ਨੇ ਮੈਰਿਟ ਵਿੱਚ ਆਪਣੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਜਿਸ ਦੇ ਸਦਕਾ ਸਕੂਲ ਪ੍ਰਬੰਧਕਾਂ ਵੱਲੋਂ ਉਕਤ ਵਿਦਿਆਰਥਣ ਦਾ ਸਕੂਲ ਵਿਖੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਹਰ ਸਾਲ ਹੀ ਉਕਤ ਸਕੂਲ ਦੇ ਵਿਦਿਆਰਥੀ ਇਸ ਇਮਤਿਹਾਨ ਵਿੱਚ ਭਾਗ ਲੈਂਦੇ ਹਨ ਅਤੇ ਚੰਗੀਆਂ ਪ੍ਰਾਪਤੀਆਂ ਕਰਦੇ ਹਨ। ਇਸ ਸਮੇਂ ਉਹਨਾਂ ਸਕੂਲ ਦੇ ਸਮੁੱਚੇ ਸਟਾਫ ਅਤੇ ਧਾਰਮਿਕ ਵਿਸ਼ੇ ਦੇ ਅਧਿਆਪਕ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਸਿੱਧੂ, ਸਕੱਤਰ ਸ੍ਰੀਮਤੀ ਪਰਮਜੀਤ ਕੌਰ ਜਗਾ ਅਤੇ ਧਾਰਮਿਕ ਵਿਸ਼ੇ ਦੇ ਅਧਿਆਪਕ ਸ. ਗੁਰਜੰਟ ਸਿੰਘ ਮੌਜ਼ੂਦ ਸਨ।

No comments:

Post Top Ad

Your Ad Spot