ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਨਣ 'ਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਦਿੱਤੀ ਵਧਾਈ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 29 November 2017

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਨਣ 'ਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਦਿੱਤੀ ਵਧਾਈ

ਤਲਵੰਡੀ ਸਾਬੋ, 29 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਪੰਥਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸੇ ਲੜੀ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਨਣ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਧਾਈ ਦਿੱਤੀ।
ਅੱਜ ਬੁੱਢਾ ਦਲ ਮੁੱਖ ਅਸਥਾਨ ਗੁ: ਦੇਗਸਰ ਬੇਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ 'ਤੇ ਵਧਾਈ ਦਿੰਦਿਆਂ ਉਮੀਦ ਪ੍ਰਗਟ ਕੀਤੀ ਹੈ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਂਉਦਿਆਂ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਨੂੰ ਤੇਜ ਕਰਨ ਦੇ ਨਾਲ ਨਾਲ ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਸਿੱਖੀ ਨੂੰ ਹੋਰ ਵੀ ਚੜ੍ਹਦੀਕਲਾ ਵੱਲ ਲੈ ਕੇ ਜਾਣਗੇ। ਬੁੱਢਾ ਦਲ ਮੁਖੀ ਨੇ ਭਾਈ ਲੌਂਗੋਵਾਲ ਨੂੰ ਵਿਸ਼ਵਾਸ ਦੁਆਇਆ ਕਿ ਸਿੱਖ ਪੰਥ ਦੇ ਹਿੱਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਵਿੱਚ ਜੋ ਵੀ ਪ੍ਰੋਗਰਾਮ ਉਲੀਕੇਗੀ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਉਸ ਵਿੱਚ ਵਧ ਚੜ ਕੇ ਆਪਣਾ ਯੋਗਦਾਨ ਪਾਉਣਗੀਆਂ। ਬੁੱਢਾ ਦਲ ਮੁਖੀ ਨੇ ਆਸ ਪ੍ਰਗਟ ਕੀਤੀ ਕਿ ਭਾਈ ਲੌਂਗੋਵਾਲ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਰ ਵੀ ਜਿਆਦਾ ਤਰੱਕੀਆਂ ਦੇ ਰਾਹ ਪਵੇਗੀ ਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਤੇਜ ਕਰਨ ਵਿੱਚ ਉਹ ਆਪਣੀ ਬਣਦੀ ਭੂਮਿਕਾ ਨਿਭਾਉਣਗੇ।

No comments:

Post Top Ad

Your Ad Spot