ਤਲਵੰਡੀ ਸਾਬੋ ਪੁਲਸ ਵੱਲੋਂ ਦੋ ਵਿਅਕਤੀ 18 ਡੱਬੇ ਹਰਿਆਣਾ ਸ਼ਰਾਬ ਸਮੇਤ ਕਾਬੂ, ਗੱਡੀ ਵੀ ਫੜੀ, ਮਾਮਲਾ ਦਰਜ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 20 December 2017

ਤਲਵੰਡੀ ਸਾਬੋ ਪੁਲਸ ਵੱਲੋਂ ਦੋ ਵਿਅਕਤੀ 18 ਡੱਬੇ ਹਰਿਆਣਾ ਸ਼ਰਾਬ ਸਮੇਤ ਕਾਬੂ, ਗੱਡੀ ਵੀ ਫੜੀ, ਮਾਮਲਾ ਦਰਜ

ਤਲਵੰਡੀ ਸਾਬੋ, 19 ਦਸੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੂੰ ਹਰਿਆਣਾ ਦੀ ਨਜਾਇਜ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਥਾਣਾ ਤਲਵੰਡੀ ਸਾਬੋ ਦੇ ਏ. ਐਸ. ਆਈ ਗੁਰਮੇਜ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰਕੇ ਹਰਿਆਣਾ ਦੀ ਤਰਫੋਂ ਆ ਰਹੀ ਇੱਕ ਈਟਓਸ ਗੱਡੀ ਨੰ: (ਪੀ. ਬੀ 03 ਏ. ਪੀ 4980) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 18 ਡੱਬੇ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੇ ਗਏ। ਪੁਲਿਸ ਨੇ ਸ਼ਰਾਬ ਅਤੇ ਗੱਡੀ ਨੂੰ ਆਪਣੇ ਕਬਜੇ ਵਿੱਚ ਲੈ ਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਕਥਿਤ ਦੋਸ਼ੀਆਂ ਦੀ ਪਛਾਣ ਜਸਪਾਲ ਸਿੰਘ ਵਾਸੀ ਮੌੜ ਮੰਡੀ ਅਤੇ ਤਰਸੇਮ ਸਿੰਘ ਵਾਸੀ ਮੌੜ ਖੁਰਦ ਵਜੋਂ ਕੀਤੀ ਹੈ। ਇੰਨਾ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

No comments:

Post Top Ad

Your Ad Spot