ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਵ ਨੂੰ ਲੈ ਕੇ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਆਯੋਜਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 25 December 2017

ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਵ ਨੂੰ ਲੈ ਕੇ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਆਯੋਜਿਤ

ਤਲਵੰਡੀ ਸਾਬੋ, 24 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਦਸਵੇਂ ਗੁਰੂੁ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਕੱਢੇ ਗਏ ਨਗਰ ਕੀਰਤਨ ਦੀ ਤਖਤ ਸਾਹਿਬ ਤੋਂ ਰਵਾਨਗੀ ਤੋਂ ਪਹਿਲਾਂ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ ਕੀਤੀ ਗਈ। ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿੱਚ ਕੀਤਾ ਹੋਇਆ ਸੀ ਤੇ ਅੱਗੇ ਅੱਗੇ ਚੱਲ ਰਿਹਾ ਫੌਜੀ ਬੈਂਡ ਜਿੱਥੇ ਮਨਮੋਹਕ ਧੁਨਾਂ ਵਿਖੇਰ ਰਿਹਾ ਸੀ ਉੱਥੇ ਗੱਤਕਾ ਟੀਮਾਂ ਨੇ ਖਾਲਸਾਈ ਮਾਰਸ਼ਲ ਖੇਡ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕਰ ਦਿੱਤਾ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਜਿੱਥੇ ਸਵਾਗਤੀ ਗੇਟ ਲਾਏ ਗਏ ਸਨ ਉੱਥੇ ਨਗਰ ਕੀਰਤਨ ਦੇ ਪੜਾਵਾਂ ਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ ਸਨ। ਸਵੇਰੇ 11 ਵਜੇ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਵਾਪਿਸ ਤਖਤ ਸਾਹਿਬ ਪੁੱਜ ਕੇ ਸੰਪੰਨ ਹੋਇਆ। ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਵ ਸਮਾਗਮਾਂ ਵਿੱਚ ਸ਼ਿਰਕਤ ਲਈ ਪਟਨਾ ਸਾਹਿਬ ਗਏ ਹੋਣ ਕਾਰਨ ਉਹ ਨਗਰ ਕੀਰਤਨ ਵਿੱਚ ਸ਼ਮੂਲੀਅਤ ਨਹੀਂ ਕਰ ਸਕੇ। ਨਗਰ ਕੀਰਤਨ ਵਿੱਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮੋਹਣ ਸਿੰਘ ਬੰਗੀ ਨੇ ਕਿਹਾ ਕਿ 25 ਦਸੰਬਰ ਨੂੰ ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਵ ਸਮੁੱਚੇ ਜਗਤ ਵਾਂਗ ਤਖਤ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨ੍ਹਾਇਆ ਜਾ ਰਿਹਾ ਹੈ। ਉਨਾਂ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਪ੍ਰਕਾਸ਼ ਪੁਰਵ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ ਕੀਤੀ।ਰਾਸਤੇ ਵਿੱਚ ਨਗਰ ਕੀਰਤਨ ਵਿੱਚ ਹਲਕੇ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਵੀ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਵਿੱਚ ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਧਰਮ ਪ੍ਰਚਾਰ ਉਪ ਦਫਤਰ ਇੰਚਾਰਜ ਭਾਈ ਜੰਗੀਰ ਸਿੰਘ, ਮੀਤ ਮੈਨੇਜਰ ਸਮਸ਼ੇਰ ਸਿੰਘ ਚੱਠਾ, ਗੁਰਦੀਪ ਸਿੰਘ ਦੁਫੇੜਾ, ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ, ਯੂਥ ਅਕਾਲੀ ਦਲ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ,ਰਣਜੀਤ ਮਲਕਾਣਾ ਸਾਬਕਾ ਕੌਂਸਲਰ,ਅਕਾਲੀ ਆਗੂ ਡਾ.ਗੁਰਮੇਲ ਸਿੰਘ ਘਈ, ਤੇਜਾ ਮਲਕਾਣਾ, ਠਾਣਾ ਸਿੰਘ ਚੱਠਾ ਅਤੇ ਦਰਸ਼ਨ ਗਿੱਲ, 'ਆਪ' ਆਗੂ ਗੁਰਦੀਪ ਮਾਨ, ਸ਼੍ਰੋਮਣੀ ਕਮੇਟੀ ਮੁਲਾਜਮ ਗੁਰਸੇਵਕ ਸਿੰਘ ਕਿੰਗਰਾ, ਕੁਲਵਿੰਦਰ ਸਿੰਘ ਡਿੱਖ, ਗੁਰਸੇਵਕ ਸਿੰਘ, ਅਮਰੀਕ ਸਿੰਘ ਡਸਕਾ, ਪਰਮਜੀਤ ਸਿੰਘ, ਸੁਖਮੰਦਿਰ ਸਿੰਘ ਨਿਹੰਗ ਸਿੰਘ, ਭਾਈ ਮਾਨ ਸਿੰਘ ਨਿਹੰਗ ਸਿੰਘ ਆਦਿ ਹਾਜਰ ਸਨ।

No comments:

Post Top Ad

Your Ad Spot