ਸਰਕਾਰੀ ਪ੍ਰਾਇਮਰੀ ਸਕੂਲ ਲਹਿਰੀ ਵਿਖੇ ਸਲਾਨਾ ਅਥਲੈਟਿਕ ਮੀਟ ਕਰਵਾਈ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 15 December 2017

ਸਰਕਾਰੀ ਪ੍ਰਾਇਮਰੀ ਸਕੂਲ ਲਹਿਰੀ ਵਿਖੇ ਸਲਾਨਾ ਅਥਲੈਟਿਕ ਮੀਟ ਕਰਵਾਈ

ਤਲਵੰਡੀ ਸਾਬੋ, 15 ਦਸੰਬਰ (ਗੁਰਜੰਟ ਸਿੰਘ ਨਥੇਹਾ)- ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਪ੍ਰਾਇਮਰੀ ਸਕੂਲ ਲਹਿਰੀ ਵਿਖੇ ਭਾਰਤੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੱਚਿਆਂ ਵਿੱਚ ਖੇਡ ਮੁਕਾਬਲੇ ਕਰਵਾਏ ਗਏ। ਇਹਨਾਂ ਖੇਡਾਂ ਦਾ ਉਦਘਾਟਨ ਸਮਕ ਚੇਅਰਮੈਨ ਟਹਿਲ ਸਿੰਘ ਨੇ ਕੀਤਾ। ਖੇਡ ਮੁਕਾਬਲਿਆਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਮੌਕੇ  ਲੈਮਨ ਰੇਸ, ਫਰੌਗ ਰੇਸ, 100 ਮੀ. ਦੌੜ, ਮਟਕਾ ਰੇਸ, ਰੱਸੀ ਟੱਪਣਾ, ਥ੍ਰੀ ਲੈਗ ਰੇਸ, ਬਲੂਨ ਰੇਸ, ਖੋ-ਖੋ ਆਦਿ ਮੁਕਾਬਲੇ ਕਰਵਾਏ ਗਏ। ਬੱਚਿਆਂ ਦੇ ਮਾਪਿਆਂ ਨੇ ਵੀ ਮਟਕਾ ਰੇਸ ਵਿੱਚ ਭਾਗ ਲਿਆ। ਚੇਅਰਮੈਨ ਟਹਿਲ ਸਿੰਘ, ਪਿ੍ਰੰਸੀਪਲ ਇੰਚਾਰਜ ਸਸਸਸ ਲਹਿਰੀ ਸ੍ਰੀ ਹਰਬੰਸ ਲਾਲ ਅਤੇ ਸਮਕ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਸਕੂਲ ਇੰਚਾਰਜ ਮੈਡਮ ਕਰਮਜੀਤ ਕੌਰ ਨੇ ਪਹੁੰਚੇ ਮਹਿਮਾਨਾ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਮੈਡਮ ਸੰਦੀਪ ਕੌਰ, ਗਗਨਦੀਪ ਕੌਰ, ਰਮਨਦੀਪ ਕੌਰ, ਭਾਰਤੀ ਫਾਊਂਡੇਸ਼ਨ ਵੱਲੋ ਸ੍ਰੀ ਉਮੇਸ਼ ਕੁਮਾਰ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।

No comments:

Post Top Ad

Your Ad Spot