ਘਰ-ਘਰ ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਹਾਈ ਹੋਵੇਗਾ ਸਪਾਰਕ ਮੇਲਾ-ਰਾਜਿੰਦਰ ਬੇਰੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 20 December 2017

ਘਰ-ਘਰ ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਹਾਈ ਹੋਵੇਗਾ ਸਪਾਰਕ ਮੇਲਾ-ਰਾਜਿੰਦਰ ਬੇਰੀ

  • ਕਮਜ਼ੋਰ ਤਬਕੇ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਸਸਤੇ ਤੇ ਅਸਾਨ ਕਰਜ਼ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ
  • ਵਿਦਿਆਰਥੀਆਂ ਨੂੰ ਕੈਰੀਅਰ ਦੀ ਚੋਣ ਪ੍ਰਤੀ ਅਗਵਾਈ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਸਪਾਰਕ ਮੇਲਾ-ਡਿਪਟੀ ਕਮਿਸ਼ਨਰ
  • ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨਾਲ ਸ਼ਾਂਝੇ ਕੀਤੇ ਤਜਰਬੇ

ਜਲੰਧਰ 20 ਦਸੰਬਰ (ਜਸਵਿੰਦਰ ਆਜ਼ਾਦ)- ਵਿਦਿਆਰਥੀਆਂ ਨੂੰ ਸਹੀ ਕੈਰੀਅਰ ਦੀ ਚੋਣ ਸਬੰਧੀ ਅਗਵਾਈ ਪ੍ਰਦਾਨ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਦੋ ਦਿਨਾਂ ਚੌਥੇ ਸਪਾਰਕ ਸਪੋਰਟਸ ਕੈਰੀਅਰ  ਕਾਊਂਸਲਿੰਗ ਤੇ ਜਾਗਰੂਕਤਾ ਮੇਲਾ-2017 ਦਾ ਅਗਾਜ਼ ਕੀਤਾ ਗਿਆ ਜਿਸ ਦਾ ਉਦਘਾਟਨ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਸ੍ਰੀ ਰਜਿੰਦਰ ਬੇਰੀ ਨੇ ਸਮਾਂ ਰੌਸ਼ਨ ਕਰਕੇ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਜਿੰਦਰ ਬੇਰੀ ਨੇ ਕਿਹਾ ਕਿ ਸਪਾਰਕ ਮੇਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ ਘਰ ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਹਾਈ ਹੋਵੇਗਾ। ਵਿਦਿਆਰਥੀਆਂ ਦੇ ਭਵਿੱਖ ਨੂੰ ਉਜੱਵਲ ਤੇ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਆਧੁਨਿਕ ਸਮੇਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਸਭ ਤੋਂ ਵੱਡੀ ਜਰੂਰਤ ਹੈ। ਉਨਾਂ ਕਿਹਾ ਕਿ ਵਿਦਿਆਰਥੀ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨਾਂ ਨੇ ਹੀ ਅੱਗੇ ਜਾ ਕੇ ਸਾਡੇ ਦੇਸ਼ ਨੂੰ ਉਨੱਤੀ ਦੇ ਰਾਹ 'ਤੇ ਲਿਜਾਣਾ ਹੁੰਦਾ ਹੈ ਇਸ ਲਈ ਉਨਾਂ ਨੂੰ ਸਹੀ ਦਿਸ਼ਾ ਦੇਣਾ ਬਹੁਤ ਜਰੂਰੀ ਹੈ।
ਬੈਂਕਾਂ ਨੂੰ ਕਮਜ਼ੋਰ ਵਿਦਿਆਰਥੀਆਂ ਨੂੰ ਰੁਜ਼ਗਾਰ ਸਥਾਪਤੀ ਲਈ ਅਸਾਨ ਤੇ ਸਸਤੇ ਕਰਜ਼ੇ ਪ੍ਰਦਾਨ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਬੇਰੀ ਨੇ ਕਿਹਾ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੀਆਂ ਬੈਂਕਾਂ ਜਿਨਾਂ ਵਿਦਿਆਰਥੀਆਂ ਦੇ ਮਾਤਾ ਪਿਤਾ ਸਰਕਾਰੀ ਨੌਕਰੀ ਜਾਂ ਅਪਣਾ ਕੋਈ ਬਿਜਨਸ ਕਰਦੇ ਹਨ ਤਾਂ ਬੈਂਕਾਂ ਵਾਲੇ ਉਨਾਂ ਦੇ ਬੱਚਿਆਂ ਨੂੰ ਤਾਂ ਅਸਾਨੀ ਨਾਲ ਸਿੱਖਿਆ ਕਰਜ਼ ਮੁਹੱਈਆ ਕਰਵਾ ਦਿੰਦੇ ਹਨ ਪਰ ਜਿਨਾਂ ਯੋਗ ਤੇ ਹੁਸ਼ਿਆਰ ਵਿਦਿਆਰਥੀਆਂ ਦੇ ਮਾਪੇ ਘੱਟ ਆਮਦਨ ਵਾਲੇ ਹੁੰਦੇ ਹਨ ਉਨਾਂ ਵਿਦਿਆਰਥੀਆਂ ਨੂੰ ਬੈਂਕਾਂ ਸਿੱਖਿਆ ਕਰਜ਼ ਮੁਹੱਈਆ ਕਰਵਾਉਣ ਲਈ ਬਹੁਤ ਹੀ ਸ਼ਰਤਾਂ ਰੱਖ ਦਿੰਦੀਆਂ ਹਨ ਜਿਸ ਕਰਕੇ ਗਰੀਬ ਪਰਿਵਾਰਾਂ ਨਾਲ ਸਬੰਧਿਤ ਯੋਗ ਵਿਦਿਆਰਥੀ ਉਚੇਰੀ ਸਿੱਖਿਆ ਹਾਸਿਲ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨਾਂ ਸਮੂਹ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਤੇ ਲੋੜਵੰਦ ਵਿਦਿਆਰਥੀਆਂ ਨੂੰ ਖੁੱਲ ਦਿਲੀ ਤੇ ਨਰਮ ਸ਼ਰਤਾਂ ਤਹਿਤ ਸਿੱਖਿਆ ਤੇ ਸਵੈ ਰੁਜ਼ਗਾਰ ਸੁਰੂ ਕਰਨ ਲਈ ਕਰਜ਼ ਮੁਹੱਈਆ ਕਰਵਾਉਣ ਨੂੰ ਪਹਿਲ ਦੇਣ ਤਾਂ ਜੋ ਇਹ ਵਿਦਿਆਰਥੀ ਵੀ ਉਚੇਰੀ ਸਿੱਖਿਆ ਹਾਸਿਲ ਕਰਕੇ  ਅਤੇ ਆਪਣਾ ਸਵੈ ਰੁਜ਼ਗਾਰ ਸੁਰੂ ਕਰਕੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਸ੍ਰੀ ਬੇਰੀ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਦਾ ਰੁਝਾਨ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੀ ਘਾਟ ਬਾਹਰਲੇ ਮੁਲਕਾਂ ਵੱਲ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ। ਉਨਾਂ ਸਮੂਹ ਵਿਦਿਅਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਉਚੇਰੀ ਸਿੱਖਿਆ ਨੂੰ ਹਰ ਯੋਗ ਵਿਦਿਆਰਥੀ ਦੀ ਪਹੁੰਚ ਗੋਚਰਾ ਬਣਾਉਣ ਲਈ ਅੱਗੇ ਆਉਣ ਤਾਂ ਜੋ ਇਹ ਵਿਦਿਆਰਥੀ ਉਚੇਰੀ ਸਿੱਖਿਆ ਹਾਸਿਲ ਕਰਕੇ ਆਪਣੇ ਦੇਸ਼ ਵਿੱਚ ਹੀ ਰੋਜ਼ਗਾਰ ਕਰਕੇ ਦੇਸ ਦੀ ਤਰੱਕੀ ਵਿੱਚ ਸਹਾਈ ਸਿੱਧ ਹੋ ਸਕਣ। ਉਨਾਂ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕਾਲਰਸ਼ਿਪ ਸਕੀਮਾਂ ਨੂੰ ਵੀ ਅਸਰਦਾਰ ਢੰਗ ਨਾਲ ਲਾਗੂ ਕਰਨਾ ਚਾਹੀਦਾ ਹੈ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ 10ਵੀਂ ਤੋਂ ਬਾਅਦ ਵਿਦਿਆਰਥੀਆਂ ਨੂੰ ਸਹੀ ਕੈਰੀਅਰ ਦੀ ਚੋਣ ਕਰਨ ਦੇ ਸਮਰੱਥ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਅਤੇ ਬੈਂਕਿੰਗ ਅਦਾਰਿਆਂ ਦੇ ਸਹਿਯੋਗ ਨਾਲ ਇਹ ਚੌਥਾ ਸਪੋਰਟਸ ਕੈਰੀਅਰ ਕਾਊਂਸਿੰਗ ਮੇਲਾ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਵੱਖ ਵੱਖ ਖੇਤਰਾਂ ਜਿਸ ਵਿੱਚ ਮੁੱਖ ਤੌਰ 'ਤੇ ਸਿਵਲ ਅਤੇ ਫੌਜ ,ਨੇਵੀ ਦੇ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਉਨਾਂ ਨੂੰ ਸਫ਼ਲਤਾ ਦੇ ਮੰਤਰਾਂ ਤੋਂ ਜਾਣੂ ਕਰਵਾਇਆ ਗਿਆ । ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਪਾਰਕ ਮੇਲੇ ਦੌਰਾਨ ਵਿਦਿਅਕ ਸੰਸਥਾਵਾਂ, ਬੈਂਕਾਂ ਆਦਿ ਵਲੋਂ 50 ਤੋਂ ਜ਼ਿਆਦਾ ਸਟਾਲ ਵੀ ਲਗਾਏ ਗਏ ਸਨ ਜਿਨਾਂ ਤੋਂ ਵਿਦਿਆਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ.ਪਰਮਵੀਰ ਸਿੰਘ, ਅੰਮ੍ਰਿਤ ਸਿੰਘ, ਵਰਿੰਦਰਪਾਲ ਸਿੰਘ ਬਾਜਵਾ, ਰਾਜੀਵ ਵਰਮਾ, ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ ( ਜਨਰਲ) ਡਾ.ਬਲਜਿੰਦਰ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਸੰਜੀਦਾ ਬੇਰੀ, ਜ਼ਿਲਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ , ਲੈਫ.ਕਰਨਲ (ਰਿਟਾ.) ਮਨਮੋਹਨ ਸਿੰਘ, ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਕੈਪਟਨ ਇੰਦਰਜੀਤ ਸਿੰਘ ਧਾਮੀ ਆਦਿ ਹਾਜਰ ਸਨ।

No comments:

Post Top Ad

Your Ad Spot