ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਹੋਈ, ਬਲਾਕ ਪੱਧਰੀ ਕਾਨਫਰੰਸ 22 ਜਨਵਰੀ ਨੂੰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 14 January 2018

ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਹੋਈ, ਬਲਾਕ ਪੱਧਰੀ ਕਾਨਫਰੰਸ 22 ਜਨਵਰੀ ਨੂੰ

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇੱਕ ਬਲਾਕ ਪੱਧਰੀ ਮੀਟਿੰਗ ਬਲਾਕ ਖਜਾਨਚੀ ਗੁਰਜੰਟ ਸਿੰਘ ਸ਼ੇਖਪੁਰਾ ਦੀ ਅਗਵਾਈ ਹੇਠ ਪਿੰਡ ਮਲਕਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਯੁੂਨੀਅਨ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਿਲਾ ਸਹਾਇਕ ਸੱਕਤਰ ਯੋਧਾ ਸਿੰਘ ਨੰਗਲਾ ਨੇ ਵਿਸ਼ੇਸ ਤੌਰ 'ਤੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਬਲਾਕ ਤਲਵੰਡੀ ਸਾਬੋ ਦੀ ਜੋ ਕਾਨਫਰੰਸ ਪਹਿਲਾਂ 21 ਜਨਵਰੀ ਨੂੰ ਹੋਣੀ ਸੀ ਉਹ ਹੁਣ 22 ਜਨਵਰੀ ਨੂੰ ਪਿੰਡ ਮਲਕਾਣਾ ਵਿਖੇ ਹੋ ਰਹੀ ਹੈ ਜਿਸ ਲਈ ਵੱਖ-ਵੱਖ ਕਿਸਾਨ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆਂ ਕਿ ਇਸ ਕਾਨਫਰੰਸ ਮੌਕੇ ਪੜੇ ਲਿਖੇ, ਮਿਹਨਤੀ, ਇਮਾਨਦਾਰ ਅਤੇ ਅਣਥੱਕ ਜੁਝਾਰੂ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਪਹੁੰਚ ਰਹੇ ਹਨ। ਜਿਲਾ ਪ੍ਰਧਾਨ ਬਲਦਟਵ ਸਿੰਘ ਨੇ ਦੱਸਿਆ ਕਿ 23 ਜਨਵਰੀ ਨੂੰ ਪੰਜਾਬ 'ਚੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਦਾ ਇਕੱਠ ਦਿੱਲੀ ਦਾ ਘਿਰਾਓ ਕਰੇਗਾ ਤਾਂ ਕਿ ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਵਾਇਆ ਜਾ ਸਕੇ ਅਤੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਈ ਜਾ ਸਕੇ। ਇਸ ਮੌਕੇ ਮੀਟਿੰਗ ਵਿੱਚ ਬਲਵੰਤ ਸਿੰਘ ਜੀਵਨ ਸਿੰਘ ਵਾਲਾ, ਮਹਿਮਾ ਸਿੰਘ ਚੱਠੇਵਾਲਾ, ਜੈਮਲ ਸਿੰਘ, ਕੌਰਾ ਸਿੰਘ ਸੀਂਗੋ, ਰਾਜਵੀਰ ਸਿੰਘ, ਇੰਦਰਜੀਤ ਸਿੰਘ, ਗੁਰਸੇਵਕ ਸਿੰਘ, ਹਰਦੇਵ ਸਿੰਘ, ਗੁਰਮੀਤ ਸਿੰਘ, ਮੱਖਣ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ ਮਲਕਾਣਾ ਅਤੇ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।

No comments:

Post Top Ad

Your Ad Spot