550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਗੁਰਮਤਿ ਪ੍ਰਚਾਰ ਵਹੀਰ ਵੱਲੋਂ ਮਾਲਵਾ ਜ਼ੋਨ ਦੇ 9 ਜ਼ਿਲਿਆਂ ਵਿਚ ਪ੍ਰਚਾਰ ਸ਼ੁਰੂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 23 January 2018

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਗੁਰਮਤਿ ਪ੍ਰਚਾਰ ਵਹੀਰ ਵੱਲੋਂ ਮਾਲਵਾ ਜ਼ੋਨ ਦੇ 9 ਜ਼ਿਲਿਆਂ ਵਿਚ ਪ੍ਰਚਾਰ ਸ਼ੁਰੂ

ਤਲਵੰਡੀ ਸਾਬੋ 23 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੀਤੇੇ ਦਿਨੀਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਅਤੇ ਹਫਤਾਵਾਰੀ ਸਮਾਗਮਾਂ ਦੀ ਆਰੰਭਤਾ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਕੀਤੀ ਗਈ ਸੀ। ਗੁਰਮਤਿ ਪ੍ਰਚਾਰ ਦੀ ਇਹ ਲਹਿਰ ਮਾਲਵਾ ਜ਼ੋਨ ਦੇ ਬਠਿੰਡਾ, ਮਾਨਸਾ, ਮੋਗਾ, ਫਰੀਦਕੋਟ, ਫਾਜ਼ਲਿਕਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਬਰਨਾਲਾ, ਸੰਗਰੂਰ ਜ਼ਿਲ੍ਹਿਆਂ ਦੇ 44 ਸ਼੍ਰੋਮਣੀ ਕਮੇਟੀ ਹਲਕਿਆਂ ਵਿਚ ਆਰੰਭ ਦਿੱਤੀ ਗਈ ਹੈ। ਧਰਮ ਪ੍ਰਚਾਰ ਦੀ ਆਰੰਭਤਾ ਦੀਆਂ ਤਸਵੀਰਾਂ ਤੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਬ-ਆਫਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਮਦਮਾ ਸਾਹਿਬ ਦੇ ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾ ਕੋਹਨਾ ਨੇ ਇੱਥੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਆਦੇਸ਼ ਅਨੁਸਾਰ ਦਫਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਉਲੀਕੀ ਗਈ ਰੂਪ-ਰੇਖਾ ਮੁਤਾਬਕ ਪ੍ਰਚਾਰ ਵਹੀਰ ਵਿਚ ਸ਼ਾਮਿਲ ਰਾਗੀ ਜਥੇ, ਪ੍ਰਚਾਰਕ ਸਾਹਿਬਾਨ, ਢਾਡੀ ਜਥੇ ਅਤੇ ਕਵੀਸ਼ਰੀ ਜਥੇ ਆਪੋ ਆਪਣੇ ਹਲਕਿਆਂ ਵਿਚ ਪੁੱਜ ਗਏ ਹਨ ਅਤੇ ਸਬੰਧਤ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਰਮਤਿ ਪ੍ਰਚਾਰ ਵਹੀਰ ਨੂੰ ਪ੍ਰਚੰਡ ਕਰਨ ਲਈ ਸਾਰੇ ਹਲਕਿਆਂ ਦੀਆਂ ਸੰਪ੍ਰਦਾਵਾਂ, ਸੰਤਾਂ-ਮਹਾਂਪੁਰਸ਼ਾਂ, ਪ੍ਰਬੰਧਕ ਕਮੇਟੀਆਂ, ਸਭਾ ਸੁਸਾਇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦਾ ਪੂਰਨ ਸਹਿਯੋਗ ਲਿਆ ਜਾ ਰਿਹਾ ਹੈ। ਇਹ ਵਹੀਰ ਹਰ ਹਲਕੇ ਵਿਚ ਹਫਤੇ ਦੇ ਪੰਜ ਦਿਨ (ਮੰਗਲਵਾਰ ਤੋਂ ਸ਼ਨੀਵਾਰ) ਤੱਕ ਪ੍ਰਚਾਰ ਕਰੇਗਾ ਅਤੇ ਹਰ ਐਤਵਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹਫਤਾਵਾਰੀ ਸਮਾਗਮ ਵਿਚ ਹਲਕੇ ਦੀਆਂ ਸੰਗਤਾਂ ਸਮੇਤ ਸ਼ਾਮਿਲ ਹੋਇਆ ਕਰੇਗਾ। ਇਸ ਮੌਕੇ ਹਾਜਿਰ ਤਖਤ ਸਾਹਿਬ ਦੇ ਮੈਨੇਜਰ ਸ. ਕਰਨ ਸਿੰਘ ਨੇ ਦੱਸਿਆ ਕਿ ਹਫਤਾਵਾਰੀ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪ੍ਰਚਾਰ ਵਿਚ ਸ਼ਾਮਿਲ ਹੋਣ ਅਤੇ ਇਸ ਨੂੰ ਸਫਲ ਬਣਾਉਣ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

No comments:

Post Top Ad

Your Ad Spot