ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਮਨਾਇਆ ਗਿਆ 'ਵੋਟਰ ਦਿਵਸ' - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 26 January 2018

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਮਨਾਇਆ ਗਿਆ 'ਵੋਟਰ ਦਿਵਸ'

ਜਲੰਧਰ 26 ਜਨਵਰੀ (ਗੁਰਕੀਰਤ ਸਿੰਘ)- ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ 'ਵੋਟਰ ਦਿਵਸ' ਮਨਾਇਆ ਗਿਆ। ਇਸ ਮੌਕੇ ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫਸਰ ਡਾ. ਸੁਰਿੰਦਰ ਪਾਲ ਮੰਡ ਵਲੋਂ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਅਤੇ ਬਿਨ੍ਹਾਂ ਕਿਸੇ ਡਰ ਤੇ ਲਾਲਚ ਤੋਂ ਵੋਟ ਪਾਉਣ ਦੀ ਸੰਹੁ ਵੀ ਚੁਕਾਈ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਤੋਂ ਜਾਣੂ ਕਰਾਉਂਦਿਆ, ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ, ਅਤੇ ਵਿਦਿਆਰਥੀਆਂ ਨੂੰ ਨਿਡਰ ਹੋ ਕੇ ਧਰਮ, ਜਾਤ,ਵਰਗ ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨ.ਐਸ.ਐਸ. ਦੇ ਕੋਆਰਡੀਨੇਟਰ ਪ੍ਰੋ. ਪ੍ਰਭਦਿਆਲ, ਅਸਿਸਟੈਂਟ ਪ੍ਰੋਗਰਾਮ ਅਫਸਰ ਪ੍ਰੋ. ਮਨਜਿੰਦਰ ਸਿੰਘ ਜੋਹਲ ਤੇ ਡਾ. ਭਾਵਨਾ ਵੀ ਮੌਜੂਦ ਸਨ।

No comments:

Post Top Ad

Your Ad Spot