ਪਿੰਡਾਂ ਦੇ ਗੁਰੂਘਰਾਂ ਲਈ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਭੇਜੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 31 January 2018

ਪਿੰਡਾਂ ਦੇ ਗੁਰੂਘਰਾਂ ਲਈ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਭੇਜੇ

ਤਲਵੰਡੀ ਸਾਬੋ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਲਵਾ ਖੇਤਰ ਵਿੱਚ ਆਰੰਭੀ ਧਰਮ ਪ੍ਰਚਾਰ ਲਹਿਰ ਦੇ ਨਾਲ ਨਾਲ ਹੀ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਦਾ ਕਾਰਜ ਵੀ ਚਲਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਸ਼੍ਰੋਮਣੀ ਕਮੇਟੀ ਦੇ ਹਲਕਾ ਬੱਲੂਆਣਾ ਦੇ ਕਈ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਨਵੇਂ ਸਰੂਪ ਪ੍ਰਕਾਸ਼ ਕਰਵਾਉਣ ਲਈ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪਾਵਨ ਸਰੂਪ ਸੁੰਦਰ ਪਾਲਕੀ ਸਾਹਿਬ ਵਿੱਚ ਸ਼ੁਸੋਭਿਤ ਕਰਕੇ ਰਵਾਨਾ ਕੀਤੇ ਗਏ ਅਤੇ ਉਕਤ ਗੁਰਦੁਆਰਾ ਸਾਹਿਬਾਨ ਤੋਂ ਬਿਰਧ ਸਰੂਪ ਸੇਵਾ ਲਈ ਤਖਤ ਸਾਹਿਬ ਪਹੁੰਚਾਏ ਗਏ।
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪਾਵਨ ਸਰੂਪ ਲੈ ਜਾਣ ਸਮੇਂ ਪੁੱਜੇ ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਕੋਟਸ਼ਮੀਰ, ਤਿਉਣਾ, ਲੂਲਬਾਈ, ਘੁੱਦਾ, ਦਿਉਣ, ਕਰਮਗੜ ਛਤਰਾਂ ਆਦਿ ਦੇ ਗੁਰਦੁਆਰਾ ਸਾਹਿਬਾਨ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਲਿਆਂਦੇ ਪਾਵਨ ਸਰੂਪ ਪ੍ਰਕਾਸ਼ ਕੀਤੇ ਜਾਣਗੇ ਅਤੇ ਇਨਾਂ ਨਗਰਾਂ ਵਿੱਚ ਪਹਿਲਾਂ ਪ੍ਰਕਾਸ਼ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਸਰੂਪ ਜੋ ਹੁਣ ਬਿਰਧ ਅਵਸਥਾ ਵਿੱਚ ਪੁੱਜ ਚੁੱਕੇ ਸਨ ਨੂੰ ਸੇਵਾ ਸੰਭਾਲ ਲਈ ਤਖਤ ਸ੍ਰੀ ਦਮਦਮਾ ਸਾਹਿਬ ਲਿਆਂਦਾ ਗਿਆ ਹੈ। ਸ਼੍ਰੋਮਣੀ ਕਮੇੇਟੀ ਮੈਂਬਰ ਨੇ ਕਿਹਾ ਕਿ ਪਿੰਡਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਮਰਿਯਾਦਾ ਅਨੁਸਾਰ ਸਾਂਭ ਸੰਭਾਲ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਨੇ ਹਲਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਪਾਵਨ ਸਰੂਪ ਬਿਰਧ ਅਵਸਥਾ ਵਿੱਚ ਹਨ ਉਨਾਂ ਨੂੰ ਦੱਸਿਆ ਜਾਵੇ ਤਾਂ ਕਿ ਉਨਾਂ ਨੂੰ ਸਾਂਭ ਸੰਭਾਲ ਲਈ ਤਖਤ ਸ੍ਰੀ ਦਮਦਮਾ ਸਾਹਿਬ ਲਿਆਂਦਾ ਜਾ ਸਕੇ। ਅੱਜ ਪਾਲਕੀ ਸਾਹਿਬ ਵਿੱਚ ਤਖਤ ਸਾਹਿਬ ਤੋਂ ਸਰੂਪ ਲੈਜਾਣ ਸਮੇਂ ਭਾਈ ਕੋਟਸ਼ਮੀਰ ਤੋਂ ਇਲਾਵਾ ਤਖਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ, ਮੈਨੇਜਰ ਭਾਈ ਕਰਨ ਸਿੰਘ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਭੁਪਿੰਦਰ ਸਿੰਘ ਇੰਚਾਰਜ, ਭੋਲਾ ਸਿੰਘ ਇੰਚਾਰਜ, ਭਾਈ ਜਗਤਾਰ ਸਿੰਘ, ਸੁਰਜੀਤ ਸਿੰਘ ਪ੍ਰਧਾਨ, ਭਾਈ ਗੁਰਜੀਤ ਸਿੰਘ ਗ੍ਰੰਥੀ, ਭਾਈ ਗੁਰਦੇਵ ਸਿੰਘ ਤੇ ਗੁਰਪ੍ਰੀਤ ਸਿੰਘ ਗੱਤਕਾ ਕੋਚ ਹਾਜਰ ਸਨ।

No comments:

Post Top Ad

Your Ad Spot