ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 19 January 2018

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ

ਜਲੰਧਰ 19 ਜਨਵਰੀ (ਜਸਵਿੰਦਰ ਆਜ਼ਾਦ)- ਵਿੱਦਿਆ ਦੇ ਖੇਤਰ ਵਿੱਚ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿੱਚ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਾਜ਼ਰੀ ਭਰੀ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਮਨਿੰਦਰ ਸਿੰਘ ਜੀ ਸ੍ਰੀ ਨਗਰ ਵਾਲਿਆਂ ਨੇ ਰਸਭਿੰਨੇ ਕੀਰਤਨ ਅਤੇ ਗੁਰੂ ਮਹਿਮਾ ਰਾਹੀਂ ਸਮੂਹ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਸੰਯੁਕਤ ਸੱਕਤਰ ਸ. ਜਸਪਾਲ ਸਿੰਘ ਵੜੈਚ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਭਾਈ ਮਨਿੰਦਰ ਸਿੰਘ ਜੀ ਅਤੇ ਉਹਨਾਂ ਦੇ ਰਾਗੀ ਜੱਥੇ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਪ੍ਰਿੰਸੀਪਲ ਡਾ. ਸਮਰਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫਲਸਫ਼ੇ ਬਾਰੇ ਦਸਦਿਆਂ ਕਿਹਾ ਕਿ ਗੁਰੂ ਜੀ ਧਾਰਮਿਕ ਗੁਰੂ ਹੋਣ ਦੇ ਨਾਲ-ਨਾਲ ਇੱਕ ਨਿਪੁੰਨ ਲਿਖਾਰੀ, ਮਹਾਨ ਯੋਧੇ ਅਤੇ 'ਮਰਦ ਅਗਮੜਾ' ਸ਼ਖਸੀਅਤ ਸਨ। ਉਹਨਾਂ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਦੀ ਰਾਖੀ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ। ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖ ਕੌਮ ਨੂੰ ਵਡਮੁੱਲੀ ਦੇਣ ਕਰਕੇ ਹੀ ਅੱਜ ਸਿੱਖ ਕੌਮ ਸੰਸਾਰ ਭਰ ਵਿੱਚ ਅਣਖ ਅਤੇ ਮਾਣ ਨਾਲ ਵਿਚਰ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਾਨੂੰ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ ਅਤੇ ਦੇਸ਼ ਅਤੇ ਕੌਮ ਦੀ ਸੇਵਾ ਵਿੱਚ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਕਮੇਟੀ ਮੈਂਬਰ ਸਰਦਾਰ ਸਵਰਣ ਸਿੰਘ ਚੀਮਾ ਅਤੇ ਸਰਦਾਰ ਜਗਦੀਪ ਸਿੰਘ ਸ਼ੇਰਗਿਲ ਵੀ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਸੁਖਬੀਰ ਸਿੰਘ ਨੇ ਨਿਭਾਈ।

No comments:

Post Top Ad

Your Ad Spot