ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿੱਖੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 14 January 2018

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿੱਖੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਜਲੰਧਰ 13 ਜਨਵਰੀ (ਗੁਰਕੀਰਤ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿੱਖੇ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਲੋਹੜੀ ਬਾਲੀ ਗਈ ਅਤੇ ਰਿਉੜੀਆਂ ਵੰਡੀਆਂ ਗਈਆਂ। ਨਾਲ ਹੀ ਵਿਦਿਆਰਥੀਆਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਵਿੱਚ ਲੋਹੜੀ ਨਾਲ ਸਬੰਧਤ ਗੀਤ ਗਾਏ ਗਏ ਅਤੇ ਗਿੱਧਾ ਪਾਇਆ ਗਿਆ। ਇਸ ਤੋਂ ਇਲਾਵਾ ਕੁਝ ਵਿਦਿਆਰਥੀਆਂ ਨੇ ਆਪਣੀ ਲਿਖੀਆਂ ਕਵਿਤਾਵਾਂ ਵੀ ਸੁਣਾਈਆਂ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੀ.ਕੇ ਮਹਾਜਨ ਨੇ ਕਿਹਾ ਕਿ ਲੋਹੜੀ ਸਭ ਧਰਮਾਂ ਦਾ ਸਾਂਝਾ ਤਿਉਹਾਰ ਹੈ ਅਤੇ ਉਨਾਂ ਸਭ ਨੂੰ ਮਿਲ ਕੇ ਤਿਉਹਾਰ ਮਨਾਉਣ ਲਈ ਪ੍ਰੇਰਿਆ। ਉਨਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸੇ ਕਰਕੇ ਤਿਉਹਾਰ ਮਨਾਏ ਜਾਂਦੇ ਹਨ ਤਾਂ ਕਿ ਇਥੇ ਪੜਨ ਵਾਲੇ ਵਿਦਿਆਰਥੀ ਅੱਗੇ ਸਮਾਜ ਵਿੱਚ ਜਾ ਕੇ ਰਲ-ਮਿਲ ਕੇ ਸਭ ਤਿਉਹਾਰ ਮਨਾਉਣ ਦੀ ਰੀਤ ਨੂੰ ਜਾਰੀ ਰੱਖਣ। ਉਨਾਂ ਕਿਹਾ ਕਿ ਇਸ ਤਰਾਂ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਥੇ ਹੀ ਯੂਨੀਵਰਸਿਟੀ ਬਿਜਨਸ ਸਕੂਲ ਦੇ ਮੁਖੀ ਜੇ.ਕੇ ਗੁਲਾਟੀ ਨੇ ਵੀ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਅਤੇ ਵਧਾਈ ਦਿੱਤੀ। ਇਸ ਪ੍ਰੋਗਰਾਮ ਦੇ ਇੰਚਾਰਜ ਐਮ.ਐੱਸ ਢੱਲ ਨੇ ਕਿਹਾ ਕਿ ਸਾਰੇ ਹੀ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ ਹੈ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ ਹੈ।  ਇਸ ਮੌਕੇ ਪ੍ਰੋ. ਸੰਜੀਵ ਅਰੋੜਾ,  ਆਸ਼ੀਸ਼ ਅਰੋੜਾ, ਜਤਿੰਦਰ ਸਿੰਘ ਖਹਿਰਾ ਉਚੇਚੇ ਤੌਰ 'ਤੇ ਹਾਜ਼ਰ ਰਹੇ।

No comments:

Post Top Ad

Your Ad Spot