ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 14 January 2018

ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਜੰਡਿਆਲਾ ਗੁਰੂ 13 ਜਨਵਰੀ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਅੱਜ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿੱਚ ਲੌਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ ਗੀਤ ਤੇ ਲੋਹੜੀ ਦੇ ਗੀਤ ਬੋਲਕੇ ਬੱਚਿਆਂ ਅਤੇ ਸਟਾਫ ਦਾ ਮਨ ਮੋਹ ਲਿਆ। ਸ.ਸੁੱਖਚੈਨ ਸਿੰਘ ਜੀ ਨੇ ਲੋਹੜੀ ਦੇ ਇਤਿਹਾਸ ਬਾਰੇ ਦੱਸਿਆ ਉਪਰੰਤ ਬਾਅਦ ਗਰਾਉਂਡ ਵਿੱਚ ਭੁੱਗਾ ਬਾਲਿਆ ਗਿਆ ਇਸ ਦੇ ਦੌਰਾਨ ਸਕੂਲ ਦੇ ਡਾਇਰੈਕਟਰ ਸ. ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਬੱਚਿਆਂ ਨੂੰ ਲੋਹੜੀ ਦੀ ਮਹਾਨਤਾ ਬਾਰੇ ਦੱਸਿਆ ਕਿ ਸਾਨੂੰ ਸਿਰਫ ਮੁੰਡਿਆਂ ਦੀ ਹੀ ਨਹੀ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ। ਕੁੜੀਆਂ ਵੀ ਅੱਜਕੱਲ ਮੁੰਡਿਆਂ ਤੋ ਘੱਟ ਨਹੀ, ਉਪਰੰਤ ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ ਅਤੇ ਸਮੂਹ ਸਟਾਫ ਨੇ ਰਲ ਮਿਲ ਕੇ ਗਿੱਧਾ ਅਤੇ ਭੰਗੜਾ ਪਾਇਆ। ਇਸ ਦਿਨ ਦਾ ਬੱਚਿਆਂ ਅਤੇ ਸਟਾਫ ਨੇ ਬਹੁਤ ਆਨੰਦ ਮਾਣਿਆ।

No comments:

Post Top Ad

Your Ad Spot