ਗੁਰੂ ਹਰਗੋੋਬਿੰਦ ਸਕੂਲ ਲਹਿਰੀ ਵਿਖੇ ਚਾਈਨਾ ਡੋਰ ਨਾ ਵਰਤਣ ਲਈ ਬੱਚਿਆਂ ਚੁੱਕੀ ਸੌਂਹ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 22 January 2018

ਗੁਰੂ ਹਰਗੋੋਬਿੰਦ ਸਕੂਲ ਲਹਿਰੀ ਵਿਖੇ ਚਾਈਨਾ ਡੋਰ ਨਾ ਵਰਤਣ ਲਈ ਬੱਚਿਆਂ ਚੁੱਕੀ ਸੌਂਹ

ਤਲਵੰਡੀ ਸਾਬੋ, 22 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸਕੂਲ ਵਿੱਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਬੱਚਿਆਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਬੱਚਿਆਂ ਵੱਲੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ। ਰੋਜਾਨਾ ਹੋਣ ਵਾਲੀ ਅਸੈਂਬਲੀ ਦੇ ਦੌਰਾਨ ਸਕੂਲ ਦੇ ਅਧਿਆਪਕਾਂ ਵੱਲੋ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਪਤੰਗ ਚੜ੍ਹਾਉਣ ਸਮੇਂ ਵਰਤੀ ਜਾਣ ਵਾਲੀ ਚਾਈਨਾ ਡੋਰ ਤੋਂ ਜਾਣੂ ਕਰਵਾਇਆ ਅਤੇ ਇਸ ਤੋਂ ਹੋਣ ਵਾਲੇ ਜਾਨੀ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਜਿੱਥੇ ਇਹ ਡੋਰ ਬੱਚਿਆਂ ਲਈ ਨੁਕਸਾਨਦਾਇਕ ਹੈ ਉੱਥੇ ਇਹ ਡੋਰ ਸਾਈਕਲਾਂ, ਮੋਟਰਸਾਈਕਲਾਂ 'ਤੇ ਆਉਣ ਜਾਣ ਵਾਲੇ ਰਾਹਗੀਰਾਂ ਤੋਂ ਇਲਾਵਾ ਬੇਜ਼ੁਬਾਨ ਪਸ਼ੂ, ਪੰਛੀਆਂ ਲਈ ਵੀ ਜਾਨ ਲੇਵਾ ਸਿੱਧ ਹੁੰਦੀ ਹੈ। ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਸਿੱਧੂ ਨੇ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਭਾਵੇਂ ਸਰਕਾਰ ਨੇ ਇਸ ਡੋਰ ਉੱਪਰ ਕਾਨੂੰਨ ਅਧੀਨ ਪਾਬੰਧੀ ਵੀ ਲਗਾਈ ਹੋਈ ਹੈ ਪਰ ਫਿਰ ਵੀ ਇਸ ਚਾਈਨਾ ਡੋਰ ਦੀ ਧੜੱਲੇ ਨਾਲ ਵਰਤੋਂ ਹੋ ਰਹੀ ਹੈ। ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਅਸੈਂਬਲੀ ਮੌਕੇ ਚਾਈਨਾ ਡੋਰ ਨਾ ਵਰਤਣ ਦਾ ਪ੍ਰਣ ਵੀ ਲਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਬੱਚੇ ਹਾਜ਼ਰ ਸਨ।

No comments:

Post Top Ad

Your Ad Spot