ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 16 January 2018

ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਯਤਨਾਂ ਸਦਕਾ ਤਲਵੰਡੀ ਸਾਬੋ ਨਗਰ ਨੂੰ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ 2 ਕਰੋੜ ਰੁਪਏ ਦੀ ਰਾਸ਼ੀ ਨਾਲ ਬੀਤੇ ਦਿਨਾਂ ਤੋਂ ਨਗਰ ਪੰਚਾਇਤ ਤਲਵੰਡੀ ਸਾਬੋ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਅੱਜ ਸ. ਜਟਾਣਾ ਵਿਸ਼ੇਸ ਤੌਰ 'ਤੇ ਪੁੱਜੇ ਤੇ ਉਨਾਂ ਨੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਨੇ ਰੋੜੀ ਰੋਡ 'ਤੇ ਤਲਵੰਡੀ ਸਾਬੋ ਸਰਦੂਲਗੜ ਰੋਡ ਦੇ ਆਲੇ ਦੁਆਲੇ ਲਾਈਆਂ ਜਾ ਰਹੀਆਂ ਇੰਟਰਲੌਕ ਟਾਈਲਾਂ ਦਾ ਮਿਆਰ ਚੈੱਕ ਕੀਤਾ ਤੇ ਸਬੰਧਿਤ ਠੇਕੇਦਾਰ ਅਤੇ ਨਗਰ ਪੰਚਾਇਤ ਅਧਿਕਾਰੀਆਂ ਨੂੰ ਉਕਤ ਕੰਮ ਤਹਿ ਸਮੇਂ ਵਿੱਚ ਮੁਕੰਮਲ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਟਾਣਾ ਨੇ ਕਿਹਾ ਕਿ ਨਗਰ ਦੀ ਧਾਰਮਿਕ ਅਤੇ ਇਤਿਹਾਸਿਕ ਮਹੱਤਤਾ ਨੂੰ ਦੇਖਦਿਆਂ ਸੂਬਾ ਸਰਕਾਰ ਨਗਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦੇਣਾ ਚਾਹੁੰਦੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਨੇ ਉਨਾਂ ਨੂੰ ਭਰੋਸਾ ਦੁਆਇਆ ਹੈ ਕਿ ਨਗਰ ਦੇ ਕਿਸੇ ਵੀ ਕੰਮ ਲਈ ਉਨਾਂ ਨੂੰ ਫੰਡਾਂ ਦੀ ਲੋੜ ਹੋਵੇ ਤਾਂ ਉਹ ਮੁਹੱਈਆ ਕਰਵਾਏ ਜਾਣਗੇ। ਜਟਾਣਾ ਨੇ ਇਸ ਮੌਕੇ ਨਗਰ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਨਗਰ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਟਾਣਾ ਨਾਲ ਰਣਜੀਤ ਸੰਧੂ ਨਿੱਜੀ ਸਹਾਇਕ, ਸੰਦੀਪ ਭੁੱਲਰ ਸਕੱਤਰ ਯੂਥ ਕਾਂਗਰਸ, ਗੁਰਤਿੰਦਰ ਸਿੰਘ ਰਿੰਪੀ ਮਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ, ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਅਜੀਜ ਖਾਂ, ਹਰਬੰਸ ਸਿੰਘ, ਮੰਗੂ ਸਿੰਘ ਚਾਰੇ ਕੌਂਸਲਰ, ਅੰਮ੍ਰਿਤਪਾਲ ਕਾਕਾ ਸੀਮੈਂਟ ਵਾਲਾ, ਦਵਿੰਦਰਪਾਲ ਮਹੇਸ਼ਵਰੀ, ਦਵਿੰਦਰ ਸਿੰਘ ਸੂਬਾ, ਲੀਲਾ ਸਿੰਘ, ਤਰਸੇਮ ਸੇਮੀ, ਗੁਰਵਿੰਦਰ ਚੀਨੂੰ ਆਦਿ ਕਾਂਗਰਸੀ ਆਗੂਆਂ ਤੋਂ ਇਲਾਵਾ ਨਗਰ ਪੰਚਾਇਤ ਦਫਤਰ ਵੱਲੋਂ ਦਵਿੰਦਰ ਸ਼ਰਮਾਂ ਹਾਜਰ ਸਨ।

No comments:

Post Top Ad

Your Ad Spot