ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਹਫਤਾਵਾਰੀ ਸਮਾਗਮਾਂ ਦੀ ਲੜੀ ਵਿੱਚ ਪਹਿਲਾ ਸਮਾਗਮ ਤਖਤ ਸਾਹਿਬ ਵਿਖੇ ਆਯੋਜਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 29 January 2018

ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਹਫਤਾਵਾਰੀ ਸਮਾਗਮਾਂ ਦੀ ਲੜੀ ਵਿੱਚ ਪਹਿਲਾ ਸਮਾਗਮ ਤਖਤ ਸਾਹਿਬ ਵਿਖੇ ਆਯੋਜਿਤ

ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਕੀਤੀ ਗਈ ਮਾਲਵਾ ਜੋਨ ਦੀ ਗੁਰਮਤਿ ਪ੍ਰਚਾਰ ਲਹਿਰ ਅਤੇ ਹਫਤਾਵਾਰੀ ਸਮਾਗਮਾਂ ਦੀ ਸ਼ੁਰੂਆਤ ਤੋਂ ਬਾਦ ਹਫਤਾਵਾਰੀ ਸਮਾਗਮਾਂ ਦੀ ਲੜੀ ਵਿੱਚ ਪਹਿਲਾ ਸਮਾਗਮ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ।
ਅੱਜ ਉਕਤ ਹਫਤਾਵਾਰੀ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਅਤੇ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਸੀ।ਜਿੱਥੇ ਤਖਤ ਸਾਹਿਬ ਵਿਖੇ ਉਚੇਚੇ ਤੌਰ ਤੇ ਪੁੱਜੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਤਖਤ ਸਾਹਿਬ ਦੇ ਬਾਹਰ ਢਾਡੀ ਦਰਬਾਰ ਦਾ ਵੀ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਸੰਗਤਾਂ ਨੂੰ ਵੀਰ ਰਸ ਵਾਰਾਂ ਨਾਲ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇੱਕ ਹੋਰ ਪ੍ਰਚਾਰ ਲਹਿਰ ਆਰੰਭਣ ਦੇ ਮੱਦੇਨਜਰ ਉਸ ਵਿੱਚ ਸ਼ਮੂਲੀਅਤ ਕਰਨ ਗਏ ਹੋਣ ਕਾਰਣ ਉਕਤ ਸਮਾਗਮਾਂ ਵਿੱਚ ਹਾਜਿਰੀ ਨਹੀ ਭਰ ਸਕੇ ਪ੍ਰੰਤੂ ਬਠਿੰਡਾ ਤੇ ਮਾਨਸਾ ਜਿਲਿਆਂ ਵਿੱਚੋਂ ਉਕਤ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।ਤਖਤ ਸਾਹਿਬ ਦੇ ਕਥਾਵਾਚਕ ਭਾਈ ਜਗਤਾਰ ਸਿੰਘ ਕੀਰਤਪੁਰੀ ਨੇ ਵੀ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ।ਇੱੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਉਕਤ ਸਮਾਗਮਾਂ ਵਿੱਚ ਹਰ ਵਾਰ ਵੱਖੋ ਵੱਖ ਹਲਕਿਆਂ ਤੋਂ ਲੰਗਰ ਲਾਏ ਜਾਣ ਦੀ ਆਰੰਭਤਾ ਵੀ ਕੀਤੀ ਗਈ ਹੈ ਤੇ ਪਹਿਲੇ ਸਮਾਗਮ ਵਿੱਚ ਲੰਗਰ ਦੀ ਸੇਵਾ ਹਲਕਾ ਦੋਦਾ ਵੱਲੋਂ ਨਿਭਾਈ ਗਈ ਤੇ ਸਮੁੱਚੀ ਰਸਦ ਪਾਣੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਵੱਲੋਂ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ।ਸਬ ਆਫਿਸ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾ ਕੋਹਨਾ ਨੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਵੱਲੋਂ ਉਨਾਂ ਦੇ ਇਲਾਕੇ ਅੰਦਰ ਚਲਾਈਆਂ ਜਾ ਰਹੀਆਂ ਗੁਰਮਤਿ ਪ੍ਰਚਾਰ ਦੀਆਂ ਸਰਗਰਮੀਆਂ ਤੋਂ ਜਾਣੂੰ ਕਰਵਾਂਉਂਦਿਆਂ ਉਨਾਂ ਤੋਂ ਉਕਤ ਲਹਿਰ ਦੀ ਸਫਲਤਾ ਲਈ ਸਹਿਯੋਗ ਦੀ ਮੰਗ ਕੀਤੀ। ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸਮਾਗਮਾਂ ਵਿੱਚ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ, ਭਾਈ ਮੋਹਣ ਸਿੰਘ ਬੰਗੀ ਤੇ ਭਾਈ ਅਮਰੀਕ ਸਿੰਘ ਕੋਟਸ਼ਮੀਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਬੱਪੀਆਣਾ,ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਧਰਮ ਪ੍ਰਚਾਰ ਦਫਤਰ ਵੱਲੋਂ ਭਾਈ ਭੋਲਾ ਸਿੰਘ, ਭਾਈ ਗੁਰਦੀਪ ਸਿੰਘ ਦੁਫੇੜਾ, ਅਕਾਲੀ ਆਗੂ ਬਾਬੂ ਸਿੰਘ ਮਾਨ ਅਤੇ ਮਲਕੀਤ ਸਿੰਘ ਮਾਨਵਾਲਾ ਆਦਿ ਨੇ ਹਾਜਿਰੀ ਭਰੀ।

No comments:

Post Top Ad

Your Ad Spot