ਜਗਦੀਸ਼ ਰਾਜ ਰਾਜਾ ਵਲੋਂ ਭ੍ਰਿਸ਼ਟਾਚਾਰ ਰਹਿਤ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸ਼ਨ ਦੇਣ ਦਾ ਵਾਅਦਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 25 January 2018

ਜਗਦੀਸ਼ ਰਾਜ ਰਾਜਾ ਵਲੋਂ ਭ੍ਰਿਸ਼ਟਾਚਾਰ ਰਹਿਤ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸ਼ਨ ਦੇਣ ਦਾ ਵਾਅਦਾ

ਜਲੰਧਰ 25 ਜਨਵਰੀ (ਜਸਵਿੰਦਰ ਆਜ਼ਾਦ)- ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਸ਼੍ਰੀ ਜਗਦੀਸ਼ ਰਾਜ ਰਾਜਾ ਨੇ ਕਿਹਾ ਹੈ ਕਿ ਉਹ ਭ੍ਰਿਸ਼ਟਾਚਾਰ ਰਹਿਤ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਗੇ ਤਾਂ ਜੋ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮਿਲ ਸਕੇ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲਣ ਪਾਰਟੀ ਦੇ ਸੀਨੀਅਰ ਆਗੂਆਂ, ਜਿਸ ਵਿਚ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਤੇ  ਵਿਧਾਇਕਾਂ ਸ਼ਾਮਿਲ ਸਨ ਦੀ ਹਾਜ਼ਰੀ ਵਿਚ ਸੰਭਾਲਣ ਮਗਰੋਂ ਕਿਹਾ ਕਿ  ਨਗਰ ਨਿਗਮ ਦੀ  ਕਮਜ਼ੋਰ ਵਿੱਤੀ ਹਾਲਤ ਤੇ ਹੋਰ ਅਨੇਕਾਂ ਚੁਣੌਤੀਅਾਂ ਉਨ੍ਹਾਂ ਦੇ ਸਾਹਮਣੇ ਹਨ,  ਪਰ ਸਖਤ ਮਿਹਨਤ ਤੇ ਪਾਰਟੀ ਦੇ ਸਹਿਯੋਗ ਨਾਲ ਉਹ ਇਨ੍ਹਾਂ ਕਮੀਆਂ ਦੇ ਬਾਵਜੂਦ ਸਾਫ ਸੁਥਰਾ ਪ੍ਰਸ਼ਾਸ਼ਨ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸੜਕਾਂ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਇਟਾਂ,ਸੀਵਰੇਜ਼, ਸਾਫ ਸਫਾਈ ਵਾਲਾ ਵਾਤਾਵਰਣ ਦੇਣ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਨੁਹਾਰ ਬਦਲਣ ਲਈ ਸਿਰਤੋੜ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵਿਸ਼ੇਸ ਧਿਆਨ ਦੇਣ ਦੇ ਯਤਨ ਕਰਨ ਦਾ ਵਾਅਦਾ ਵੀ ਕੀਤਾ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਨਗਰ ਨਿਗਮ ਵਿਚ ਕੀਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾੇਵਗੀ। ਇਸ ਮੌਕੇ ਵਿਧਾਇਕ ਪ੍ਰਗਟ ਸਿੰਘ, ਸ਼ੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ, ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ ਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਹਾਜ਼ਰ ਸਨ।

No comments:

Post Top Ad

Your Ad Spot