ਰਿਫਾਇਨਰੀ ਦੇ ਆਲੇ-ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ਲਾਇਸੰਸੀਫ਼ਗੈਰ ਲਾਇਸੰਸੀ ਹਥਿਆਰ ਲੈ ਕੇ ਜਾਣ ਅਤੇ ਪੰਜ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 7 February 2018

ਰਿਫਾਇਨਰੀ ਦੇ ਆਲੇ-ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ਲਾਇਸੰਸੀਫ਼ਗੈਰ ਲਾਇਸੰਸੀ ਹਥਿਆਰ ਲੈ ਕੇ ਜਾਣ ਅਤੇ ਪੰਜ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਤਲਵੰਡੀ ਸਾਬੋ, 6 ਫਰਵਰੀ (ਗੁਰਜੰਟ ਸਿੰਘ ਨਥੇਹਾ)- ਉਪ ਮੰਡਲ ਮੈਜਿਸਟੇ੍ਰਟ ਤਲਵੰਡੀ ਸਾਬੋ ਸ੍ਰੀ ਵਰਿੰਦਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਰਿਫਾਇਨਰੀ ਦੇ ਆਸ-ਪਾਸ ਦੇ ਪਿੰਡਾਂ ਫੁੱਲੋਖਾਰੀ ਅਤੇ ਕਣਕਵਾਲ ਦੀ ਹਦੂਦ 'ਚ ਲਾਇਸੰਸੀਫ਼ਗੈਰ ਲਾਇਸੰਸੀ ਅਸਲਾਫ਼ਮਾਨਵ ਜੀਵਨ ਲਈ ਘਾਤਕ ਹਰੇਕ ਤਰ੍ਹਾਂ ਦੇ ਹਥਿਆਰ ਨਾਲ ਲੈ ਕੇ ਜਾਣ ਅਤੇ ਪੰਜ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਵਲੋਂ ਰਿਫਾਇਨਰੀ ਨੂੰ ਜਾਣ ਵਾਲੀਆਂ ਸੜਕਾਂ 'ਤੇ ਇਕੱਠ ਕਰਕੇ ਧਰਨੇ ਦਿੱਤੇ ਜਾ ਰਹੇ ਹਨ ਜਿਸ ਨਾਲ ਆਮ ਲੋਕਾਂ ਅਤੇ ਰਿਫਾਇਨਰੀ ਨੂੰ ਜਾਣ ਵਾਲੀਆਂ ਗੱਡੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕਾਂ 'ਚ ਟਕਰਾਅ ਹੋ ਸਕਦਾ ਹੈ ਨੂੰ ਧਿਆਨ 'ਚ ਰੱਖਦਿਆਂ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 1 ਫਰਵਰੀ ਤੋਂ 28 ਫਰਵਰੀ 2018 ਤੱਕ ਲਾਗੂ ਰਹਿਣਗੇ।

No comments:

Post Top Ad

Your Ad Spot