ਆਂਗਣਵਾੜੀ ਵਰਕਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਫੂਕੀ ਅਰਥੀ- ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 8 February 2018

ਆਂਗਣਵਾੜੀ ਵਰਕਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਫੂਕੀ ਅਰਥੀ- ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ

ਤਲਵੰਡੀ ਸਾਬੋ, 8 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਖੋਲ੍ਹੇ ਜਾਣ ਅਤੇ ਆਂਗਣਵਾੜੀ ਵਰਕਰਾਂ ਦੀਆਂ ਅਨੇਕਾਂ ਹੋਰ ਮੰਗਾਂ ਨੂੰ ਕੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਤਹਿਸੀਲ ਕੰਪਲੈਕਸ ਤਲਵੰਡੀ ਸਾਬੋ ਮੂਹਰੇ ਬਲਾਕ ਪ੍ਰਧਾਨ ਸਤਵੰਤ ਕੌਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਕੌਰ ਲਹਿਰੀ ਦੀ ਅਗਵਾਈ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਵੀ ਸਾੜੇ ਗਏ।
ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਵਰਕਰਾਂ ਅਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸਤਵੰਤ ਕੌਰ ਅਤੇ ਬਲਵੀਰ ਕੌਰ ਲਹਿਰੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਵੱਲੋਂ ਉਹਨਾਂ ਦਾ ਮਾਣ ਭੱਤਾ ਨਾ ਵਧਾ ਕੇ ਉਹਨਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਵੀ ਵਰਕਰਾਂ ਅਤੇ ਹੈਲਪਰਾਂ ਨੂੰ ਕ੍ਰਮਵਾਰ ਦਸ-ਦਸ ਹਜ਼ਾਰ ਰੁਪਏ ਅਤੇ ਪੰਜ-ਪੰਜ ਹਜ਼ਾਰ ਰੁਪਏ ਭੱਤਾ ਦੇਵੇ ਅਤੇ ਪ੍ਰੀ-ਨਰਸਰੀ ਜਮਾਤਾਂ ਵਿੱਚ ਦਾਖਲ ਕੀਤੇ ਗਏ ਬੱਚੇ ਉਹਨਾਂ ਦੇ ਆਂਗਣਵਾੜੀ ਸੈਂਟਰਾਂ 'ਚ ਵਾਪਸ ਕੀਤੇ ਜਾਣ। ਉਹਨਾਂ ਇੱਕ ਹੋਰ ਮੰਗ ਕਰਦਿਆਂ ਕਿਹਾ ਕਿ ਐਨ. ਜੀ. ਓ. ਅਧੀਨ ਚਲਦੇ ਬਠਿੰਡਾ ਅਤੇ ਖੂਹੀਆਂ ਸਰਵਰ ਵਿਖੇ ਬਲਾਕਾਂ ਨੂੰ ਮੁੜ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ।
ਇਸ ਮੌਕੇ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਵਾਲਾ ਮੰਗ ਪੱਤਰ ਵੀ ਤਹਿਸੀਲਦਾਰ ਸੁਖਰਾਜ ਸਿੰਘ ਨੂੰ ਸੌਂਪਿਆ ਗਿਆ ਜਿੰਨ੍ਹਾਂ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦਵਾਉਣ ਲਈ ਸਰਕਾਰ ਤੱਕ ਇਹ ਮੰਗ ਪੱਤਰ ਭੇਜਿਆ ਜਾਵੇਗਾ। ਧਰਨਾਕਾਰੀਆਂ ਵੱਲੋਂ ਸਰਕਾਰ ਦਾ ਪਤੁਲਾ ਸਾੜ ਕੇ ਧਰਨਾ ਚੁੱਕਿਆ ਗਿਆ। ਧਰਨੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ, ਮੀਤ ਪ੍ਰਧਾਨ ਸੁਰਜੀਤ ਕੌਰ ਬੰਗੀ, ਬਲਜੀਤ ਕੌਰ ਜੱਜਲ, ਸਰਕਲ ਪ੍ਰਧਾਨ ਇੰਦਰਜੀਤ ਕੌਰ ਰਾਮਾਂ, ਪ੍ਰੈੱਸ ਸਕੱਤਰ ਗੁਰਵਿੰਦਰ ਕੌਰ ਨਥੇਹਾ, ਸਵਰਨਜੀਤ ਕੌਰ ਸ਼ੇਖਪੁਰਾ, ਮਨਜੀਤ ਕੌਰ ਕਲਾਲਵਾਲਾ ਅਤੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।

No comments:

Post Top Ad

Your Ad Spot