ਸੇਂਟ ਸੋਲਜਰ ਵਿਦਿਆਰਥੀਆਂ ਨੇ ਸ਼੍ਰੀਨਗਰ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 7 February 2018

ਸੇਂਟ ਸੋਲਜਰ ਵਿਦਿਆਰਥੀਆਂ ਨੇ ਸ਼੍ਰੀਨਗਰ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ 7 ਫਰਵਰੀ (ਜਸਵਿੰਦਰ ਆਜ਼ਾਦ)- ਸ਼੍ਰੀਨਗਰ ਦੇ ਹਸਪਤਾਲ ਵਿੱਚ ਹੋਏ ਹਮਲੇ ਵਿੱਚ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਨੂੰ ਨਮ ਅੱਖਾਂ ਅਤੇ ਹੱਥਾਂ ਵਿੱਚ ਮੋਮਬੱਤੀਆਂ ਬਾਲਕੇ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਵਿਦਿਆਰਥੀਆਂ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਮੰਡੀ ਰੋਡ ਬ੍ਰਾਂਚ ਦੇ ਵਿਦਿਆਰਥੀਆਂ ਅਭੈ, ਚਾਹਤ, ਰਿਤੀਕਾ, ਰਾਘਵ, ਅਮਿਤ, ਪ੍ਰਣਵ, ਸੁਮਿਤ, ਅਭਿਸ਼ੇਕ, ਗੌਰਵ ਆਦਿ ਨੇ 2 ਮਿੰਟ ਦਾ ਮੌਨ ਧਾਰਨ ਕਰ ਸ਼ਹੀਦਾਂ ਨੂੰ ਯਾਦ ਕੀਤਾ। ਵਿਦਿਆਰਥੀਆਂ ਨੇ ਇੰਡਿਅਨ ਵੀਰ ਜਵਾਨ ਇਸ ਰਿਅਲ ਹੀਰੋ ਦੇ ਪੋਸਟਰਸ ਬਣਾ ਘਟਨਾ ਦੀ ਨਿੰਦਿਆ ਕੀਤੀ। ਇਸਦੇ ਇਲਾਵਾ ਵਿਦਿਆਰਥੀਆਂ ਨੇ ਕਿਹਾ ਕਿ ਸ਼ਹੀਦ ਹੇਡ ਕਾਂਸਟੇਬਲ ਮੁਸ਼ਤਾਕ ਅਹਿਮਦ ਅਤੇ ਕਾਂਸਟੇਬਲ ਬਾਬਰ ਅਹਿਮਦ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਵਿਦਿਆਰਥੀਆਂ ਨੇ ਭਵਿੱਖ ਵਿੱਚ ਅਜਿਹੇ ਹਮਲੇ ਨਾ ਹੋਣ ਦੀ ਅਰਦਾਸ ਕਰਦੇ ਹੋਏ ਸਰਕਾਰ ਨੂੰ ਕਾਰਵਾਈ ਕਰਣ ਦੀ ਮੰਗ ਕੀਤੀ। ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਦੁੱਖ ਪ੍ਰਗਟ ਕਰਦੇ ਹੋਏ ਸ਼ਹੀਦਾਂ ਨੂੰ ਸ਼ਰਧਾਸੁਮਨ ਭੇਂਟ ਕਰਦੇ ਹੋਏ ਦੇਸ਼ ਦੀ ਸ਼ਾਂਤੀ ਬਣੇ ਰਹਿਣ ਦੀ ਕਾਮਨਾ ਕੀਤੀ।

No comments:

Post Top Ad

Your Ad Spot