ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਇਆ ਪਹਿਲਾ ਖੂਨਦਾਨ ਕੈਂਪ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 5 February 2018

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਇਆ ਪਹਿਲਾ ਖੂਨਦਾਨ ਕੈਂਪ

ਤਲਵੰਡੀ ਸਾਬੋ, 5 ਫਰਵਰੀ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਮਲਕਾਣਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਵੱਲੋਂ ਪਹਿਲਾ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਮਾਜ ਸੇਵਾ ਨੂੰ ਸਮਰਪਿਤ ਪਿੰਡ ਦੇ ਖੂਨਦਾਨੀ ਸੱਜਣਾਂ ਵੱਲੋਂ 60 ਯੂਨਿਟ ਖੂਨ ਦਾਨ ਕੀਤਾ ਗਿਆ। ਲਗਾਏ ਗਏ ਕੈਂਪ ਦੇ ਸਬੰਧ ਵਿੱਚ ਕੈਂਪ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਸੇਵਾ ਵਿੱਚ ਆਪਣਾ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਸਮੁੱਚੀ ਮਾਨਵਤਾ ਨੂੰ ਵੀ ਸਮਾਜ ਦੀ ਸੇਵਾ ਕਰਨ ਦਾ ਬਹੁਤ ਵੱਡਾ ਸੰਦੇਸ਼ ਦਿੱਤਾ ਹੈ ਜਿਸ 'ਤੇ ਚੱਲਣ ਦੀ ਕੋਸ਼ਿਸ਼ ਕਰਦਿਆਂ ਪਿੰਡ ਵਾਸੀਆਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰ ਮੈਨਿਕ ਜੀ ਅਤੇ ਉਹਨਾਂ ਦੀ ਮੈਡੀਕਲ ਟੀਮ ਤੋਂ ਇਲਾਵਾ ਸ. ਬਲਦੇਵ ਸਿੰਘ ਰੋਮਾਣਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਕੈਂਪ ਦੌਰਾਨ ਜਿੱਥੇ ਪਿੰਡ ਦੇ ਸਮਾਜ ਸੇਵੀ ਵੀਰਾਂ ਵੱਲੋਂ 60 ਯੂਨਿਟ ਖੂਨ ਦਾ ਦਾਨ ਕੀਤਾ ਉੱਥੇ ਜ਼ਰੂਰਤਮੰਦ ਸਕੂਲੀ ਬੱਚਿਆਂ ਨੂੰ ਕਾਪੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡਾ ਵਾਸੀਆਂ ਦੇ ਨਾਲ ਨਾਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਦੀਆਂ ਵਿਦਿਅਰਥਣਾਂ ਨੇ ਵੀ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ।

No comments:

Post Top Ad

Your Ad Spot