ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦੌਰਾਨ ਦੰਦਾਂ ਦੇ ਸੈੱਟ ਲਗਾਏ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 27 February 2018

ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦੌਰਾਨ ਦੰਦਾਂ ਦੇ ਸੈੱਟ ਲਗਾਏ

ਤਲਵੰਡੀ ਸਾਬੋ, 27 ਫਰਵਰੀ (ਗੁਰਜੰਟ ਸਿੰਘ ਨਥੇਹਾ)- ਦੰਦਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ 12 ਫਰਵਰੀ ਤੋਂ ਲੈ ਕੇ 26 ਫਰਵਰੀ ਤੱਕ ਦਾ 29ਵਾਂ ਸਿਹਤ ਸੰਭਾਲ ਪੰਦਰਵਾੜਾ ਮਨਾਇਆ ਗਿਆ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੀ ਯੋਗ ਰਹਿਨੁਮਾਈ ਹੇਠ ਮਨਾਏ ਗਏ ਇਸ ਪੰਦਰਵਾੜੇ ਮੌਕੇ ਡਾ. ਅਸ਼ਵਨੀ ਕੁਮਾਰ ਵੱਲੋਂ 19 ਦੰਦਾਂ ਦੇ ਸੈੱਟ ਮੁਫਤ ਵੰਡੇ ਗਏ। ਡਾ. ਕਮਲਪ੍ਰੀਤ ਕੌਰ ਡੈਂਟਲ ਸਰਜਨ ਵੱਲੋਂ ਇਸ ਮੁਹਿੰਮ ਦੌਰਾਨ 378 ਕੇਸਾਂ ਦਾ ਮੁਫਤ ਚੈੱਕ-ਅੱਪ ਕਰਕੇ ਉਹਨਾਂ ਨੂੰ ਲੋੜੀਂਦੀਆਂ ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਅਤੇ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਕਰਨ ਅਤੇ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਉਹਨਾਂ ਵੱਲੋਂ ਕਿਹਾ ਗਿਆ ਕਿ ਹਰ ਇੱਕ ਵਿਅਕਤੀ ਨੂੰ ਆਪਣੇ ਦੰਦਾਂ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ ਜੋ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਓ. ਪੀ. ਡੀ. ਦੌਰਾਨ ਰੋਜ਼ਾਨਾ ਕੀਤੀ ਜਾਂਦੀ ਹੈ। ਇਸ ਮੌਕੇ ਲਾਭਪਾਤਰੀ ਅਤੇ ਸਮੁੱਚਾ ਸਟਾਫ ਹਾਜ਼ਰ ਸੀ।

No comments:

Post Top Ad

Your Ad Spot