ਸੇਂਟ ਸੋਲਜਰ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਵਿਦਿਆਰਥੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 24 February 2018

ਸੇਂਟ ਸੋਲਜਰ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਵਿਦਿਆਰਥੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ

ਜਲੰਧਰ 24 ਫਰਵਰੀ (ਗੁਰਕੀਰਤ ਸਿੰਘ)- ਸੇਂਟ ਸੋਲਜਰ ਇੰਟਰ ਕਾਲਜ ਫ੍ਰੈਂਡਸ ਕਲੋਨੀ ਵਿੱਚ ਪ੍ਰੀਖਿਆਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਉੱਤੇ ਪ੍ਰਿੰਸੀਪਲ ਮਨਗਿੰਦਰ ਸਿੰਘ, ਸਟਾਫ ਮੈਂਬਰਸ, ਸਭ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ। ਇਸ ਮੌਕੇ ਉੱਤੇ ਸਭ ਨੇ ਪਾਠ ਦਾ ਉਚਾਰਣ ਕੀਤਾ ਅਤੇ ਗੁਰੂਆਂ ਵਲੋਂ ਦਿਖਾਏ ਨੇਕ ਰਸਤੇ ਉੱਤੇ ਚਲਣ ਦਾ ਪ੍ਰਣ ਲਿਆ। ਵਿਦਿਆਰਥੀਆਂ ਦੇ ਉੱਜਵਲ ਭਵਿੱਖ, ਸੰਸਥਾ ਦੀ ਉੱਨਤੀ ਲਈ ਅਰਦਾਸ ਕੀਤੀ ਗਈ।ਇਸ ਨਾਲ ਹੀ ਵਿਦਿਆਰਥੀਆਂ ਅਤੇ ਸਟਾਫ ਵਲੋਂ ਲੰਗਰ ਤਿਆਰ ਕਰ ਸਭ ਨੂੰ ਛਕਾਇਆ ਗਿਆ। ਪ੍ਰਿੰਸੀਪਲ ਮਨਗਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਪ੍ਰੀਖਿਆ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਤਿਆਰੀ ਕਰ ਸੰਸਥਾ ਦਾ ਨਾਮ ਚਮਕਾਉਣ ਨੂੰ ਕਿਹਾ।

No comments:

Post Top Ad

Your Ad Spot