ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 3 February 2018

ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਤਲਵੰਡੀ ਸਾਬੋ, 3 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੰਕੈਡਰੀ ਸਕੂਲ ਤਲਵੰਡੀ ਸਾਬੋ ਦੀਆਂ ਖਿਡਾਰਣਾਂ ਨੇ ਖੇਡਾਂ ਵਿਚ ਨੈਸ਼ਨਲ ਪੱਧਰ ਤੇ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ। ਵਿਦਿਆਰਥਣਾਂ ਨੇ ਮਹਾਰਾਸ਼ਟਰ ਦੇ ਸ਼ਹਿਰ ਅੰਕੋਲਾ ਵਿਖੇ ਮਿਤੀ 24 ਜਨਵਰੀ ਤੋਂ 28 ਜਨਵਰੀ ਤੱਕ ਹੋਏ 63ਵੇਂ ਨੈਸ਼ਨਲ ਬਾਕਸਿੰਗ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਚੰਗੀੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਬਾਰਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਨੇ 60-64 ਕਿਲੋ ਭਾਰ ਵਰਗ ਵਿਚ ਦੂਜਾ ਸਥਾਨ ਹਾਸਲ ਕੀਤਾ। ਬਾਰਵੀਂ ਦੀ ਹੀ ਵਿਦਿਆਰਥਣ ਪਰਨੀਤ ਕੌਰ ਨੇ 46-48 ਕਿਲੋ ਭਾਰ ਵਰਗ ਵਿਚ ਚੰਗਾ ਪ੍ਰਦਰਸ਼ਨ ਕੀਤਾ। ਇਹਨਾਂ ਦੋਨਾਂ ਵਿਦਿਆਰਥਣਾਂ ਨੇ ਪੰਜਾਬ ਪੱਧਰ ਤੇ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਹੁਰਾਂ ਨੇ ਦੱਸਿਆ ਕਿ ਸਕੂਲ ਤੇ ਕਾਲਜ ਦੀਆਂ ਖਿਡਾਰਨਾਂ ਖੇਡਾਂ ਦੇ ਖੇਤਰ ਵਿਚ ਲਗਾਤਾਰ ਪ੍ਰਾਪਤੀਆਂ ਕਰ ਰਹੀਆਂ ਹਨ। ਉਹਨਾਂ ਵਿਦਿਆਰਥਣਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੈਰੀਕੌਮ ਵਰਗੀਆਂ ਮਹਾਨ ਖਿਡਾਰਨਾਂ ਨੂੰ ਆਪਣਾ ਆਦਰਸ਼ ਬਣਾ ਕੇ ਮਿਹਨਤ ਕਰਨ ਅਤੇ ਆਪਣੇ ਟੀਚੇ ਪ੍ਰਾਪਤ ਕਰਨ। ਖਿਡਾਰਨਾਂ ਲਈ ਮਿਹਨਤ ਦੇ ਨਾਲ ਅਨੁਸ਼ਾਸਨ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਇਸ ਸਦਕਾ ਉਹ ਇਲਾਕੇ, ਸੰਸਥਾ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਵਿਚ ਸਫਲ ਹੋਣਗੀਆਂ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਨੇ ਸਰੀਰਕ ਸਿੱਖਿਆ ਵਿਭਾਗ ਦੇ ਪੋ੍ਰ: ਸ਼ੁਸਮਾ ਰਾਣੀ ਨੂੰ ਮੁਬਾਰਕਬਾਦ ਦਿੱਤੀ ਅਤੇ ਖਿਡਾਰਨਾਂ ਦਾ ਸਨਮਾਨ ਕੀਤਾ। ਇਸ ਮੌਕੇ 'ਤੇ ਡਾ. ਸਤਿੰਦਰ ਕੌਰ ਮਾਨ, ਡਾ. ਮਨੋਰਮਾ ਸਮਾਘ ਅਤੇ ਪੋ੍ਰ. ਜੋਤੀ ਸੰਧੂ ਮੌਜੂਦ ਸਨ।

No comments:

Post Top Ad

Your Ad Spot